ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸੰਸਦ ਮੈਂਬਰ ਵਿਜੇ ਸਾਂਪਲਾ ਨੂੰ ਪੰਜਾਬ ਦੇ ਹੁਸ਼ਿਆਰਪੁਰ ਤੋਂ ਟਿਕਟ ਨਾ ਦਿੱਤੇ ਜਾਣ ਕਾਰਨ ਭਾਜਪਾ ਤੋਂ ਨਾਰਾਜ਼ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਥਿਤ ਤੌਰ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੁਪਤ ਤੌਰ ‘ਤੇ ਮੁਲਾਕਾਤ ਕੀਤੀ ਹੈ।
ਜ਼ਿਕਰਯੋਗ, ਜਿਸ ਕਾਰਨ ਕਿਆਸ ਲਗਾਏ ਜਾ ਰਹੇ ਹਨ ਕਿ ਸਾਂਪਲਾ ਭਾਜਪਾ ਛੱਡ ਕੇ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਇਹ ਲਗਭਗ ਤੈਅ ਹੈ ਵਿਜੇ ਸਾਂਪਲਾ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਹੁਸ਼ਿਆਰਪੁਰ ਤੋਂ ਚੋਣ ਲੜਨਗੇ।