ਮੌਸਮ ਵਿਭਾਗ ਨੇ ਸਰਗਰਮ ਪੱਛਮੀ ਗੜਬੜ ਕਾਰਨ ਪੰਜਾਬ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਇਲਾਕਿਆਂ ‘ਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੀਂਹ ਨੇ ਦੋ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ।
ਮੌਸਮ ਵਿਭਾਗ ਨੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜ਼ਿਕਰਯੋਗ ਅੱਜ, ਤੇਜ਼ ਹਵਾਵਾਂ, ਮੀਂਹ ਅਤੇ ਗਰਜ ਹੋਵੇਗੀ। ਅਗਲੇ 3 ਦਿਨਾਂ ਦੌਰਾਨ ਪੰਜਾਬ ਦੇ ਕੁਝ ਖੇਤਰਾਂ ‘ਚ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪਵੇਗਾ।
ਇਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੇਗੀ ਪਰ ਔਸਤ ਤਾਪਮਾਨ ਅਜੇ ਵਧੇਗਾ। ਅੱਜ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ‘ਚ ਬੱਦਲਵਾਈ ਰਹਿਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 20 ਤੋਂ 22 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 24 ਤੋਂ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਵੀ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।