ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ‘ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਹੈ। ਜੱਸੀ ਖੰਗੂੜਾ, ਜੋ ਕਿ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ‘AAP’ ‘ਚ ਸ਼ਾਮਲ ਹੋਣ ਤੋਂ ਪਹਿਲਾਂ ਕਾਂਗਰਸ ਦੇ ਮੈਂਬਰ ਸਨ। ਜ਼ਿਕਰਯੋਗ, ਟਿਕਟ ਨਾ ਮਿਲਣ ਕਾਰਨ ਜੱਸੀ ਖੰਗੂੜਾ ਨਾਰਾਜ਼ ਸੀ।
ਇਸ ਦੇ ਨਾਲ ਹੀ ਖੰਗੂੜਾ ਨੇ ਕਿਹਾ ਕਿ ਉਹ ਦੋ ਸਾਲਾਂ ਤੋਂ ‘ਆਪ’ ਦੇ ਨਾਲ ਸਨ ਅਤੇ ਤਜ਼ਰਬੇ ਤੋਂ ਬਹੁਤ ਕੁਝ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਖੰਗੂੜਾ ਪਹਿਲਾਂ 2007 ਦੀਆਂ ਵਿਧਾਨ ਸਭਾ ਚੋਣਾਂ ਜਿੱਤੇ ਸਨ ਪਰ 2012 ‘ਚ ਹਾਰ ਗਏ ਸਨ ਅਤੇ ਇਸ ਵਾਰ ਵੀ ਆਉਣ ਵਾਲੀਆਂ ਚੋਣਾਂ ‘ਚ ਦੁਬਾਰਾ ਚੋਣ ਲੜਨਾ ਚਾਹੁੰਦੇ ਸਨ।