ਪੰਜਾਬ ‘ਚ ਮੌਸਮ ਨੇ ਇਕ ਵਾਰ ਫਿਰ ਤੋਂ ਆਪਣਾ ਅੰਦਾਜ਼ ਬਦਲਾ ਲਿਆ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਕਈ ਇਲਾਕਿਆਂ ‘ਚ ਕਾਲੇ ਬੱਦਲ ਛਾਏ ਹੋਏ ਹਨ, ਜਿਸ ਕਾਰਨ ਭਾਰੀ ਬਾਰਿਸ਼ ਹੋਈ ਹੈ। ਜ਼ਿਕਰਯੋਗ, ਪੰਜਾਬ ‘ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਕੱਲ੍ਹ ਤੱਕ ਤਾਪਮਾਨ ਦਿਨੋਂ-ਦਿਨ ਵੱਧ ਰਿਹਾ ਸੀ, ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋਈ।
ਹਾਲਾਂਕਿ ਅੱਜ ਪੰਜਾਬ ‘ਚ ਕਈ ਥਾਵਾਂ ‘ਤੇ ਬਾਰਿਸ਼ ਹੋਈ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਗਰਮੀ ਤੋਂ ਰਾਹਤ ਮਿਲੀ। ਇਸ ਦੇ ਬਾਵਜੂਦ ਖਰਾਬ ਮੌਸਮ ਦਾ ਕਣਕ ਦੀ ਵਾਢੀ ’ਤੇ ਪੈਣ ਵਾਲੇ ਅਸਰ ਨੂੰ ਲੈ ਕੇ ਕਿਸਾਨ ਬੇਹੱਦ ਚਿੰਤਤ ਹਨ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ।
ਇਸ ਤੋਂ ਇਲਾਵਾ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਅਗਲੇ ਦੋ ਦਿਨਾਂ ਲਈ ਪੰਜਾਬ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ 27 ਅਪ੍ਰੈਲ (ਓਰੇਂਜ ਅਲਰਟ) ਅਤੇ 28 ਅਪ੍ਰੈਲ (ਯੈਲੋ ਅਲਰਟ) ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।