ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਵਿੱਚ ਕੇਲੇ ਦੀ ਜਗ੍ਹਾ ਕਿਨੂੰ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਫਲ ਦੀ ਕਾਸ਼ਤ ਪੰਜਾਬ ਵਿੱਚ ਵੱਡੇ ਪੈਮਾਨੇ ‘ਤੇ ਕੀਤੀ ਜਾਂਦੀ ਹੈ ਤੇ ਇਹ ਫਲ ਕੇਲੇ ਨਾਲੋਂ ਕਿਤੇ ਜ਼ਿਆਦਾ ਪੌਸ਼ਟਿਕ ਵੀ ਹੈ ।
ਜੇਕਰ ਪੰਜਾਬ ਸਰਕਾਰ ਅਜਿਹਾ ਕਰੇਗੀ ਤੇ ਇਸ ਨਾਲ ਸਾਡੇ ਪੰਜਾਬ ਨੂੰ ਫ਼ਾਇਦਾ ਹੋਵੇਗਾ, ਪਹਿਲਾ ਫ਼ਾਇਦਾ ਸਿੱਧਾ ਪੰਜਾਬ ਦੇ ਕਿਨੂੰ ਦੇ ਕਾਸ਼ਤਕਾਰਾਂ ਨੂੰ ਪਹੁੰਚੇਗਾ ਅਤੇ ਦੂਸਰਾ ਪੰਜਾਬ ਦਾ ਅਰਥਚਾਰਾ ਮਜ਼ਬੂਤ ਹੋਵੇਗਾ।
ਇਹ ਅਪੀਲ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ, ”ਮੇਰੀ ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਵਿੱਚ ਕੇਲੇ ਦੀ ਜਗ੍ਹਾ ਕਿਨੂੰ ਦਿੱਤਾ ਜਾਵੇ ਕਿਉਂਕਿ ਕਿ ਇਸ ਫਲ ਦੀ ਕਾਸ਼ਤ ਪੰਜਾਬ ਵਿੱਚ ਵੱਡੇ ਪੱਧਰ ‘ਤੇ ਹੁੰਦੀ ਹੈ।”