ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦੇ ਇੱਕ ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ‘ਚ ਪੰਜਾਬ ਦਾ ਮਾਣ ਵਧਾਇਆ ਹੈ। ਜ਼ਿਕਰਯੋਗ, ਪੰਜਾਬੀ ਨੌਜਵਾਨ ਸਤਿਅਮ ਗੌਤਮ ਨਿਊਜ਼ੀਲੈਂਡ ਪੁਲਿਸ ‘ਚ ਕਰੈਕਸ਼ਨ ਅਫ਼ਸਰ ਬਣ ਗਿਆ ਹੈ। ਸਤਿਅਮ ਆਪਣੀ ਭੈਣ ਨੂੰ ਮਿਲਣ ਲਈ ਵਿਜ਼ਟਰ ਵੀਜ਼ੇ ‘ਤੇ ਗਿਆ ਸੀ, ਸਤਿਅਮ ਗੌਤਮ ਪੁੱਤਰ ਨਰਿੰਦਰ ਗੌਤਮ ਜ਼ਿਲ੍ਹੇ ਦਾ ਪਹਿਲਾ ਨੌਜਵਾਨ ਹੈ, ਜਿਸ ਨੂੰ ਨਿਊਜ਼ੀਲੈਂਡ ਪੁਲਿਸ ‘ਚ ਕਰੈਕਸ਼ਨ ਅਧਿਕਾਰੀ ਅਤੇ ਗ੍ਰੈਜੂਏਟ ਵਜੋਂ ਭਰਤੀ ਕੀਤਾ ਗਿਆ ਹੈ।
ਸਤਿਅਮ 5 ਅਗਸਤ 2023 ਨੂੰ ਆਪਣੀ ਭੈਣ ਨੂੰ ਮਿਲਣ ਲਈ ਨਿਊਜ਼ੀਲੈਂਡ ਗਿਆ ਸੀ। ਜਦੋਂ ਸਤਿਅਮ ਜੇਲ੍ਹ ਅਧਿਕਾਰੀ ਵਜੋਂ ਤਾਇਨਾਤ ਆਪਣੇ ਜੀਜਾ ਅਕਸ਼ੇ ਕੁਮਾਰ ਨਾਲ ਜੇਲ੍ਹ ਗਿਆ ਤਾਂ ਜੇਲ੍ਹ ਅਧਿਕਾਰੀ ਨੇ ਸਤਿਅਮ ਦੀ ਬਾਡੀ ਫਿਟਨੈੱਸ ਨੂੰ ਵੇਖਦਿਆਂ ਕਿਹਾ ਕਿ ਸਾਨੂੰ ਅਜਿਹੇ ਪੁਲਿਸ ਅਧਿਕਾਰੀਆਂ ਦੀ ਜ਼ਰੂਰਤ ਹੈ, ਜਿਸ ਦੇ ਲਈ ਉਨ੍ਹਾਂ ਪੁਲਿਸ ‘ਚ ਨੌਕਰੀ ਲਈ ਅਰਜ਼ੀ ਦੇਣ ਲਈ ਅਪੀਲ ਕੀਤੀ। ਸਤਿਅਮ ਨੇ ਅਪਲਾਈ ਕਰਨ ਤੋਂ ਬਾਅਦ ਲਿਖਤੀ ਪ੍ਰੀਖਿਆ ਅਤੇ ਸਰੀਰਕ ਪ੍ਰੀਖਿਆ ਪਾਸ ਕੀਤੀ, ਜਿਸ ਤੋਂ ਬਾਅਦ ਨਿਊਜ਼ੀਲੈਂਡ ਪੁਲਿਸ ਨੇ ਸਤਿਅਮ ਨੂੰ 5 ਸਾਲ ਦਾ ਵਰਕ ਵੀਜ਼ਾ ਦਿੱਤਾ ਅਤੇ ਕਰੈਕਸ਼ਨ ਅਧਿਕਾਰੀ ਅਤੇ ਗ੍ਰੈਜੂਏਟ ਦੀ ਡਿਗਰੀ ਪ੍ਰਦਾਨ ਕੀਤੀ।
ਇਹ ਪਹਿਲੀ ਵਾਰ ਹੈ ਕਿ ਵਿਜ਼ਟਰ ਵੀਜ਼ੇ ‘ਤੇ ਕਿਸੇ ਨੌਜਵਾਨ ਨੂੰ ਵਿਦੇਸ਼ ‘ਚ ਪੁਲਿਸ ਅਫ਼ਸਰ ਵਜੋਂ ਭਰਤੀ ਕੀਤਾ ਗਿਆ ਹੈ। ਸਤਿਅਮ ਗੌਤਮ ਨਿਊਜ਼ੀਲੈਂਡ ‘ਚ ਕਰੈਕਸ਼ਨ ਅਫ਼ਸਰ ਬਣਨ ‘ਤੇ ਇਲਾਕੇ ‘ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਤਿਅਮ ਨੇ 12ਵੀਂ ਤੱਕ ਮਾਹਿਲਪੁਰ ਤੋਂ ਪੜ੍ਹਾਈ ਕੀਤੀ ਅਤੇ ਹੁਸ਼ਿਆਰਪੁਰ ਤੋਂ BBA ਵਿਜ਼ਟਰ ਵੀਜ਼ਾ ‘ਤੇ ਜਾਣ ਤੋਂ ਪਹਿਲਾਂ ਉਹ MBA.ਕਰ ਰਿਹਾ ਸੀ। ਕਾਲਜ ‘ਚ ਸਤਿਅਮ ਨੂੰ ਮਿਸਟਰ ਪਰਫੈਕਟ ਦਾ ਖਿਤਾਬ ਵੀ ਮਿਲਿਆ ਹੈ। ਉਸ ਨੂੰ ਜਿੰਮ ਦਾ ਸ਼ੌਕ ਸੀ ਅਤੇ ਉਸ ਨੇ ਹਰਬਲ ਲਾਈਫ ਡਾਇਟੀਸ਼ੀਅਨ ਦਾ ਕੋਰਸ ਕੀਤਾ ਸੀ।