16 ਜਨਵਰੀ ਤੋਂ ਖੁੱਲ੍ਹੇਗੀ “ਮੋਦੀ ਗੈਲਰੀ”, ਸਾਰੇ ਪ੍ਰਧਾਨ ਮੰਤਰੀਆਂ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੀਆਂ ਵੱਡੀਆਂ ਉਪਲਬਧੀਆਂ ਨੂੰ ਦਰਸਾਉਂਦੀ ‘ਮੋਦੀ ਗੈਲਰੀ’ ਜੋ ਕਿ 16 ਜਨਵਰੀ ਤੋਂ ਲੋਕਾਂ ਲਈ ਖੋਲ੍ਹੇਗੀ। ਰਾਸ਼ਟਰੀ ਰਾਜਧਾਨੀ ਵਿੱਚ ਪ੍ਰਧਾਨ ਮੰਤਰੀ ਅਜਾਇਬ ਘਰ ਦੀ ਜ਼ਮੀਨੀ ਮੰਜ਼ਿਲ ‘ਤੇ ਸਥਿਤ ਮੋਦੀ ਗੈਲਰੀ ਦਾ ਉਦਘਾਟਨ 22 ਜਨਵਰੀ ਨੂੰ ਅਯੁੱਧਿਆ ‘ਚ ਰਾਮ ਮੰਦਰ ‘ਚ ਭਗਵਾਨ ਦੀ ਮੂਰਤੀ ਦੀ ਸਥਾਪਨਾ ਤੋਂ ਕੁਝ ਦਿਨ ਪਹਿਲਾਂ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਅਜਾਇਬ ਘਰ ਅਤੇ ਲਾਇਬ੍ਰੇਰੀ (ਪੀ. ਐੱਮ. ਐੱਮ. ਐੱਲ.) ਦੀ ਕਾਰਜਕਾਰੀ ਕੌਂਸਲ ਦੇ ਚੇਅਰਮੈਨ ਨ੍ਰਿਪੇਂਦਰ ਮਿਸ਼ਰਾ ਨੇ ਕਿਹਾ ਕਿ ਇਸ ਨਵੀਂ ਗੈਲਰੀ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ ਤੇ ਸਾਨੂੰ ਉਮੀਦ ਹੈ ਕਿ ਲੋਕ 16 ਜਾਂ 17 ਜਨਵਰੀ ਤੋਂ ਗੈਲਰੀ ‘ਚ ਆਉਣਾ ਸ਼ੁਰੂ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਲੈ ਕੇ 2022 ਦੇ ਅੰਤ ਤੱਕ ਮੋਦੀ ਦੀਆਂ ਵੱਡੀਆਂ ਪ੍ਰਾਪਤੀਆਂ ਇਸ ਗੈਲਰੀ ਵਿੱਚ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਸ ਗੈਲਰੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਗੈਲਰੀ ਵਿੱਚ ਰਾਮ ਮੰਦਰ ਵੀ ਦਿਖਾਇਆ ਜਾਵੇਗਾ। ਰਾਮ ਜਨਮ ਭੂਮੀ ਮੰਦਿਰ ਦੀ ਪਵਿੱਤਰ ਰਸਮ 22 ਜਨਵਰੀ 2024 ਨੂੰ ਹੋਣ ਜਾ ਰਹੀ ਹੈ, ਇਸ ਤੋਂ ਪਹਿਲਾਂ ਇਸ ਦਾ ਨਜ਼ਾਰਾ ਮੋਦੀ ਗੈਲਰੀ ‘ਚ ਦੇਖਿਆ ਜਾ ਸਕਦਾ ਹੈ।

271 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਮਿਊਜ਼ੀਅਮ ਦੇਸ਼ ਦੇ ਸਾਰੇ ਪ੍ਰਧਾਨ ਮੰਤਰੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਨਵੇਂ ਅਜਾਇਬ ਘਰ ਵਿੱਚ ਨਹਿਰੂ ਦੇ ਨਾਂ ਨਾਲ ਜਾਣੇ ਜਾਂਦੇ ਮਿਊਜ਼ੀਅਮ ਨੂੰ ਵੀ ਜੋੜਿਆ ਗਿਆ ਹੈ। ਇਸ ਦੇ ਗਰਾਊਂਡ ਫਲੋਰ ‘ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸਮਰਪਿਤ ਇਕ ਗੈਲਰੀ ਬਣਾਈ ਗਈ ਹੈ, ਜਿਸ ਤੋਂ ਬਾਅਦ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ‘ਤੇ ਇਕ ਗੈਲਰੀ ਬਣਾਈ ਗਈ ਹੈ। ਇਸ ਗੈਲਰੀ ਵਿੱਚ ਪਿਛਲੇ 9 ਸਾਲਾਂ ਦੀਆਂ ਪ੍ਰਮੁੱਖ ਰਚਨਾਵਾਂ ਨੂੰ ਚੰਗੀ ਤਰ੍ਹਾਂ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *