ਦਿੱਲੀ ਦੇ LG ਵੀਕੇ ਸਕਸੈਨਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪਾਬੰਦੀਸ਼ੁਦਾ ਅੱਤਵਾਦੀ ਸਮੂਹ ‘Sikhs For Justice’ ਤੋਂ ਕਥਿਤ ਤੌਰ ‘ਤੇ ਸਿਆਸੀ ਫੰਡ ਲੈਣ ਦੇ ਮਾਮਲੇ ‘ਚ NIA ਜਾਂਚ ਦੀ ਸਿਫ਼ਾਰਿਸ਼ ਕੀਤੀ ਹੈ। ਇਹ ਸ਼ਿਕਾਇਤ ਵਿਸ਼ਵ ਹਿੰਦੂ ਮਹਾਸੰਘ ਦੇ ਕੌਮੀ ਜਨਰਲ ਸਕੱਤਰ ਆਸ਼ੂ ਮੋਂਗੀਆ ਨੇ ਦਰਜ ਕਰਵਾਈ ਸੀ, ਜਿਸ ਨੇ ਸਬੂਤ ਵਜੋਂ ਇੱਕ ਵੀਡੀਓ ਮੁਹੱਈਆ ਕਰਵਾਈ ਸੀ।
ਇਸ ਦੇ ਨਾਲ ਹੀ ਵੀਡੀਓ ‘ਚ ਕਥਿਤ ਤੌਰ ‘ਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦਾ ਦਾਅਵਾ ਹੈ ਕਿ ਆਮ ਆਦਮੀ ਪਾਰਟੀ ਨੂੰ 2014 ਤੋਂ 2022 ਦਰਮਿਆਨ ਖਾਲਿਸਤਾਨੀ ਸਮੂਹਾਂ ਤੋਂ 16 ਮਿਲੀਅਨ ਡਾਲਰ ਮਿਲੇ ਹਨ। ਜ਼ਿਕਰਯੋਗ, LG ਵੀਕੇ ਸਕਸੈਨਾ ਨੇ ਇਸ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕੀਤੀ।
LG ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਨਾਲ ਸਬੰਧ ਰੱਖਣ ਵਾਲੀ ਸਿਆਸੀ ਪਾਰਟੀ ਨੂੰ ਫੰਡ ਦੇਣ ‘ਚ ਮੁੱਖ ਮੰਤਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਨਾਲ ਸਬੰਧਤ ਇਲੈਕਟ੍ਰਾਨਿਕ ਯੰਤਰਾਂ ਦੀ ਫੋਰੈਂਸਿਕ ਜਾਂਚ ਦੀ ਬੇਨਤੀ ਕੀਤੀ ਹੈ। AAP ਨੇ ਦਿੱਲੀ ‘ਚ ਸੀਟਾਂ ਗੁਆਉਣ ਤੋਂ ਘਬਰਾਹਟ ‘ਚ ਐਲਜੀ ‘ਤੇ ਕੇਜਰੀਵਾਲ ਵਿਰੁੱਧ ਸਾਜ਼ਿਸ਼ ਰਚਣ ਅਤੇ BJP ਦੇ ਏਜੰਟ ਵਜੋਂ ਕੰਮ ਕਰਨ ਦਾ ਦੋਸ਼ ਲਗਾਇਆ ਹੈ।