ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਹਾਲ ਹੀ ‘ਚ ਇੱਕ ਅਹਿਮ ਐਲਾਨ ਕਰਦਿਆਂ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੀ ਲੀਡਰਸ਼ਿਪ ਵੱਲੋਂ ਆਉਣ ਵਾਲੀਆਂ ਚੋਣਾਂ ਲਈ ਪ੍ਰਚਾਰ ਸ਼ੁਰੂ ਕਰਨ ਦੀਆਂ ਹਦਾਇਤਾਂ ਮਿਲ ਗਈਆਂ ਹਨ।
ਇਸ ਤੋਂ ਇਲਾਵਾ ਸ਼ੇਰ ਸਿੰਘ ਘੁਬਾਇਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਨੂੰ ਪ੍ਰਤਾਪ ਸਿੰਘ ਬਾਜਵਾ ਦਾ ਦੋ ਦਿਨ ਪਹਿਲਾਂ ਫੋਨ ਆਇਆ ਸੀ ਅਤੇ ਉਹਨਾਂ ਨੇ ਕਿਹਾ ਕਿ ਤੁਹਾਡੀ ਟਿਕਟ ਪੱਕੀ ਹੈ, ਤੁਸੀਂ ਮੈਦਾਨ ਵਿੱਚ ਉਤਰੋ, ਜਿਸ ਤੋਂ ਬਾਅਦ ਘੁਬਾਇਆ ਪਿੰਡ ਟੱਲੀਵਾਲਾ ਤੋਂ ਚੋਣ ਪ੍ਰਚਾਰ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤਾ ਹੈ।