ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅੰਮ੍ਰਿਤਸਰ ‘ਚ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਡਾ: ਸੰਦੀਪ ਸ਼ਰਮਾ ਦੀ ਅਗਵਾਈ ਵਿੱਚ ਅਤੇ ਸਾਬਕਾ ਵਿਧਾਇਕ ਡਾ: ਜੁਗਲ ਕਿਸ਼ੋਰ ਸ਼ਰਮਾ ਦੀ ਪ੍ਰੇਰਨਾ ਸਦਕਾ 10 ਪਰਿਵਾਰਾਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਜ਼ਿਕਰਯੋਗ, ਔਜਲਾ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਪਰਿਵਾਰਾਂ ਨੇ ਔਜਲਾ ਨੂੰ ਵੱਡੀ ਗਿਣਤੀ ‘ਚ ਵੋਟਾਂ ਪਾ ਕੇ ਸਮਰਥਨ ਦੇਣ ਦਾ ਪ੍ਰਣ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਸ੍ਰੀ ਦਿਨੇਸ਼ ਬੱਸੀ ਅਤੇ ਸ੍ਰੀ ਪਵਨ ਰਾਣਾ ਰੱਖੜਾ ਸਮੇਤ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।