ਪੰਜਾਬ ਸਰਕਾਰ ਨੇ ਪਾਣੀ ਦੀ ਕਮੀ ਕਾਰਨ ਪੂਸਾ 44 ਝੋਨੇ ਦੇ ਬੀਜ ਦੀ ਵਿਕਰੀ ਅਤੇ ਬੀਜਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ PR 126 ਵਰਗੀਆਂ ਘੱਟ ਪਾਣੀ ਵਾਲੀਆਂ ਕਿਸਮਾਂ ਬੀਜਣ ਦੀ ਸਲਾਹ ਦਿੱਤੀ ਜਾਂਦੀ ਹੈ। ਖੇਤੀਬਾੜੀ ਅਧਿਕਾਰੀਆਂ ਨੂੰ ਇਸ ਪਾਬੰਦੀ ਨੂੰ ਤੁਰੰਤ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਫੈਸਲਾ ਪਾਣੀ ਦੀ ਵਰਤੋਂ, ਵਾਤਾਵਰਣ ਪ੍ਰਦੂਸ਼ਣ ਅਤੇ ਕਿਸਾਨਾਂ ‘ਤੇ ਆਰਥਿਕ ਬੋਝ ਘਟਾਉਣ ਲਈ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲਾ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਵੀ ਕਿਸਾਨਾਂ ਨੂੰ ਪੀਆਰ 126 ਕਿਸਮ ਬੀਜਣ ਦੀ ਸਿਫ਼ਾਰਸ਼ ਕੀਤੀ ਹੈ। ਜ਼ਿਕਰਯੋਗ, ਉਨ੍ਹਾਂ ਕਿਹਾ ਕਿ ਸ਼ੈਲਰ ਮਾਲਕ ਦਾ ਕਹਿਣਾ ਹੈ ਕਿ ਉਹ ਪੀਆਰ 126 ਨਹੀਂ ਲੈਣਗੇ ਪਰ ਕਿਸਾਨਾਂ ਨੇ ਤਾਂ ਝੋਨਾ ਸਰਕਾਰ ਨੂੰ ਵੇਚਣਾ ਹੈ ਇਸ ਲਈ ਉਹ ਪੀਆਰ 126 ਕਿਸਮ ਦੀ ਹੀ ਬਿਜਾਈ ਕਰਨ।