ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਨੀਤਾ ਕੇਜਰੀਵਾਲ ਨਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਮੰਦਰ ‘ਚ ਪੂਜਾ ਅਰਚਨਾ ਕੀਤੀ, ਜਿਸ ਵਿੱਚ ਗੋਪਾਲ ਰਾਏ ਅਤੇ ਸੰਜੇ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਕਈ ਆਗੂ ਵੀ ਮੌਜੂਦ ਸਨ।
ਜ਼ਿਕਰਯੋਗ CM ਕੇਜਰੀਵਾਲ, ਜੋ ਹਾਲ ਹੀ ‘ਚ 39 ਦਿਨਾਂ ਦੀ ਕੈਦ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋਏ ਸਨ, ਇਸ ਦੇ ਨਾਲ ਹੀ ਉਹ ਦੁਪਹਿਰ 1 ਵਜੇ ਇੱਕ ਪ੍ਰੈਸ ਕਾਨਫਰੰਸ ਕਰਨਗੇ ਅਤੇ ਬਾਅਦ ਵਿੱਚ ਮਹਿਰੌਲੀ ਅਤੇ ਕ੍ਰਿਸ਼ਨਾ ਨਗਰ ਵਿੱਚ ਰੋਡ ਸ਼ੋਅ ਵਿੱਚ ਹਿੱਸਾ ਲੈਣਗੇ।
ਇਸ ਤੋਂ ਇਲਾਵਾ ਕੇਜਰੀਵਾਲ ਨੂੰ 1 ਜੂਨ ਤੋਂ 22 ਦਿਨਾਂ ਦੀ ਰਾਹਤ ਦਿੱਤੀ ਗਈ ਹੈ, ਜਿਸ ਦੌਰਾਨ ਉਨ੍ਹਾਂ ਨੂੰ 2 ਜੂਨ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨਾ ਹੋਵੇਗਾ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ, ਉਨ੍ਹਾਂ ਨੇ ਦਿੱਲੀ ਦੇ ਲੋਕਾਂ ਅਤੇ ਭਗਵਾਨ ਹਨੂੰਮਾਨ ਦਾ ਧੰਨਵਾਦ ਕਰਨ ਲਈ ਇੱਕ ਰੋਡ ਸ਼ੋਅ ਕੀਤਾ।