ਭਾਰਤੀ ਜਨਤਾ ਪਾਰਟੀ ਨੇ ਸ਼ੁੱਕਰਵਾਰ ਨੂੰ ਫਤਿਹਗੜ੍ਹ ਸਾਹਿਬ ਤੋਂ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਗੇਜਾ ਰਾਮ ਵਾਲਮੀਕੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਨਾਲ BJP ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜਿਨ੍ਹਾਂ ‘ਤੇ ਸੱਤਵੇਂ ਅਤੇ ਆਖਰੀ ਪੜਾਅ ‘ਚ 1 ਜੂਨ ਨੂੰ ਵੋਟਾਂ ਪੈਣੀਆਂ ਹਨ।
ਵਾਲਮੀਕੀ ਨੂੰ 2019 ‘ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ ਕਮਿਸ਼ਨ ਦਾ ਚੇਅਰਮੈਨ ਬਣਾਇਆ ਗਿਆ ਸੀ। ਉਸ ਤੋਂ ਬਾਅਦ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਵਾਲਮੀਕਿ ਨੂੰ ਕੈਬਨਿਟ ਰੈਂਕ ਦਿੱਤਾ ਸੀ। ਉਹ ਕਾਂਗਰਸ ਦੇ ਜਗਰਾਉਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਵੀ ਰਹੇ। ਹਾਲਾਂਕਿ, ਵਾਲਮੀਕੀ ਨੇ ਵਿਧਾਨ ਸਭਾ ਟਿਕਟ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪਾਰਟੀ ਛੱਡ ਦਿੱਤੀ ਅਤੇ ਇਸ ਸਾਲ ਫਰਵਰੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ।