ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਭਰਨ ਤੋਂ ਪਹਿਲਾਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਆਪਣੀ ਪਤਨੀ ਨਾਲ ਸ਼੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਪਰਿਕਰਮਾ ਵਿੱਖੇ ਛਬੀਲ ਦੀ ਸੇਵਾ ਵੀ ਕੀਤੀ।ਜ਼ਿਕਰਯੋਗ ਇਸ ਤੋਂ ਬਾਅਦ ਉਨ੍ਹਾਂ ਨੇ ਪੂਰੇ ਪਰਿਵਾਰ ਸਮੇਤ ਗੁਰਦੁਆਰਾ ਪਲਾਹ ਸਾਹਿਬ ਵਿਖੇ ਵੀ ਮੱਥਾ ਟੇਕਿਆ।