ਐਤਵਾਰ ਨੂੰ ਪੰਜਾਬ ਵਿੱਚ ਮੌਸਮ ਵੱਖਰਾ ਰਿਹਾ ਪਰ ਕੁਝ ਜ਼ਿਲ੍ਹਿਆਂ ‘ਚ ਮੀਂਹ ਅਤੇ ਹੋਰਾਂ ਵਿੱਚ ਉੱਚ ਤਾਪਮਾਨ ਰਿਹਾ ਅਤੇ ਤੇਜ਼ ਧੁੱਪ ਗਰਮੀ ਕਾਰਨ ਲੋਕ ਕਾਫ਼ੀ ਪਰੇਸ਼ਾਨ ਹੋਏ। ਇਸ ਦੇ ਨਾਲ ਹੀ ਬਰਨਾਲਾ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿੱਚ ਹਲਕੀ ਬਾਰਿਸ਼ ਹੋਈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਗਰਮੀ ਅਤੇ ਧੁੱਪ ਰਹੀ।
ਜ਼ਿਕਰਯੋਗ ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਰਿਹਾ। ਇਸ ਦੇ ਨਾਲ ਹੀ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 39.1, ਪਟਿਆਲਾ ਦਾ 39.0, ਚੰਡੀਗੜ੍ਹ ਤੇ ਮੋਹਾਲੀ ਦਾ 37.7, ਬਰਨਾਲਾ ਦਾ 77.6 ਤੇ ਜਲੰਧਰ ਦਾ 35.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਮੌਸਮ ਵਿਭਾਗ ਚੰਡੀਗੜ੍ਹ ਨੇ ਸੋਮਵਾਰ ਤੋਂ 18 ਮਈ ਤੱਕ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਜ਼ਬਰਦਸਤ ਗਰਮੀ ਦੀ ਸੰਭਾਵਨਾ ਹੈ। ਜ਼ਿਕਰਯੋਗ ਪੱਛਮੀ ਗੜਬੜੀ 17 ਮਈ ਨੂੰ ਹਿਮਾਚਲ ਪ੍ਰਦੇਸ਼ ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਿਸ ਦਾ ਸਿੱਧਾ ਅਸਰ ਪੰਜਾਬ ‘ਚ ਦੇਖਣ ਨੂੰ ਮਿਲੇਗਾ।