ਤਰਸੇਮ ਸਿੰਘ ਡੀ.ਸੀ. ਜੋ ਕਿ ਪਹਿਲਾਂ ਅਟਾਰੀ ਹਲਕੇ ਤੋਂ ਵਿਧਾਇਕ ਸਨ, ਉਹ ਘਰ ਪਰਤ ਕੇ ਮੁੜ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਉਨ੍ਹਾਂ ਦਾ ਸਵਾਗਤ ਕਾਂਗਰਸ ਦੇ ਸਕੱਤਰ ਹਰੀਸ਼ ਚੌਧਰੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਹੈ। ਇਸ ਮੌਕੇ ‘ਤੇ ਤਰਸੇਮ ਸਿੰਘ ਡੀ.ਸੀ. ਨੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੀਆਂ ਚੋਣਾਂ ‘ਚ ਗੁਰਜੀਤ ਸਿੰਘ ਔਜਲਾ ਨੂੰ ਜਿਤਾਉਣ ਦਾ ਪ੍ਰਣ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਕਾਂਗਰਸ ਪਾਰਟੀ ਦੇ ਸਕਾਰਾਤਮਕ ਅਕਸ ‘ਤੇ ਜ਼ੋਰ ਦਿੱਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ BJP ਦੀ ਆਲੋਚਨਾ ਕੀਤੀ। ਹਰੀਸ਼ ਚੌਧਰੀ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਤਰਸੇਮ ਸਿੰਘ ਦੀ ਵਾਪਸੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਮਜ਼ਬੂਤ ਹੁੰਦੀ ਹੈ ਅਤੇ ਜਿੱਤ ਯਕੀਨੀ ਹੁੰਦੀ ਹੈ। ਸਾਬਕਾ ਉਪ CM ਓਮ ਪ੍ਰਕਾਸ਼ ਸੋਨੀ ਅਤੇ ਦਿਨੇਸ਼ ਬਸੀ ਸਮੇਤ ਹੋਰ ਕਾਂਗਰਸੀ ਆਗੂ ਵੀ ਸਵਾਗਤੀ ਸਮਾਗਮ ‘ਚ ਹਾਜ਼ਰ ਸਨ।