Lok Sabha Election 2024: BJP ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

PM ਨਰਿੰਦਰ ਮੋਦੀ 1 ਜੂਨ ਨੂੰ ਹੋਣ ਵਾਲੀਆਂ ਪੰਜਾਬ ਚੋਣਾਂ ਲਈ ਚੋਣ ਪ੍ਰਚਾਰ ਦੀ ਅਗਵਾਈ ਕਰਨਗੇ। ਪੰਜਾਬ BJP ਮੀਡੀਆ ਸੈਲ ਦੇ ਮੁਖੀ ਵਿਨੀਤ ਜੋਸ਼ੀ ਨੇ ਦੱਸਿਆ ਕਿ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕੀਤਾ ਹੈ ਜੋ ਪੰਜਾਬ ‘ਚ ਚੋਣ ਪ੍ਰਚਾਰ ਕਰਨਗੇ। ਇਸ ਸੂਚੀ ‘ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਸ਼ਾਦ ਨੱਡਾ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ ਅਤੇ ਨਿਤਿਨ ਗਡਕਰੀ ਦੇ ਨਾਲ-ਨਾਲ ਦੂਜੇ ਰਾਜਾਂ ਦੇ ਕਈ ਪ੍ਰਮੁੱਖ ਨੇਤਾ ਸ਼ਾਮਲ ਹਨ।

ਇਸ ਸੂਚੀ ‘ਚ ਸ਼ਾਮਲ ਹੋਰ ਸ਼ਖਸੀਅਤਾਂ ‘ਚ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਨੋਹਰ ਲਾਲ ਖੱਟਰ, ਚਰਨਜੀਤ ਸਿੰਘ ਅਟਵਾਲ, ਅਸ਼ਵਨੀ ਸ਼ਰਮਾ, ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸਿਰਸਾ, ਮਨੋਜ ਤਿਵਾੜੀ, ਸ਼ਵੇਤ ਮਲਿਕ, ਕੇਵਲ ਸਿੰਘ ਢਿੱਲੋ, ਵਿਜੇ ਸਾਂਪਲਾ, ਜੰਗੀ ਲਾਲ ਮਹਾਜਨ, ਮਨਪ੍ਰੀਤ ਸਿੰਘ ਬਾਦਲ, ਫਤਿਹਜੰਗ ਸਿੰਘ ਬਾਜਵਾ, ਅਸ਼ਵਨੀ ਸੇਖੜੀ, ਰਵੀ ਕਿਸ਼ਨ, ਦਿਨੇਸ਼ ਲਾਲ ਯਾਦਵ, ਪ੍ਰੀਤੀ ਸਪਰੂ ਅਤੇ ਕਈ ਹੋਰ BJP ਨੇਤਾ ਸ਼ਾਮਲ ਹਨ।

 

Leave a Reply

Your email address will not be published. Required fields are marked *