ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਫਿਲਹਾਲ ਹਾਈ ਐਲਰਟ ‘ਤੇ ਹੈ, ਜਿਸ ਨਾਲ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਚੋਣਾਂ ਲਈ ਪੁਲਿਸ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਪੁਲਿਸ ਪ੍ਰਸ਼ਾਸਨ ਅਪਰਾਧ ਨੂੰ ਰੋਕਣ ਲਈ ਹਾਈ ਅਲਰਟ ‘ਤੇ ਹੈ ਅਤੇ ਚੋਣਾਂ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਇਸ ਦੇ ਨਾਲ ਹੀ ਪੈਰਾ ਮਿਲਟਰੀ ਫੋਰਸ ਤਾਇਨਾਤ ਹਨ, ਫਲਾਇੰਗ ਸਕੁਐਡ ਸਰਗਰਮ ਹਨ। ਜ਼ਿਕਰਯੋਗ, ਨਾਕੇ ਲਗਾਏ ਗਏ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। 90% ਤੋਂ ਵੱਧ ਹਥਿਆਰ ਇਕੱਠੇ ਕੀਤੇ ਜਾ ਚੁੱਕੇ ਹਨ, ਬਾਕੀ ਨੂੰ ਅਦਾਲਤ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਕੱਠਾ ਕਰਨ ਲਈ ਕਮੇਟੀਆਂ ਬਣਾਈਆਂ ਗਈਆਂ ਹਨ।
ਇਸ ਤੋਂ ਇਲਾਵਾ ਬਾਰਡਰ ‘ਤੇ BSF ਵੀ ਚੌਕਸ ਹੈ ਤੇ ਸਾਡੀ ਫੋਰਸ ਵੀ ਐਲਰਟ ‘ਤੇ ਹੈ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਵਧਾ ਕੇ, ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਦਾ ਭਰੋਸਾ ਪ੍ਰਗਟਾਇਆ ਹੈ।