ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣਗੀਆਂ। ਇਹ ਫੈਸਲਾ ਸਿੱਖਿਆ ਵਿਭਾਗ ਵੱਲੋਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਕੂਲ 30 ਜੂਨ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਨੇ ਇਸ ਫੈਸਲੇ ਨੂੰ ਮਨਜ਼ੂਰੀ ਦੇ ਕੇ ਸਾਰੇ ਜ਼ਿਲ੍ਹਿਆਂ ਨੂੰ ਆਦੇਸ਼ ਭੇਜ ਦਿੱਤੇ ਹਨ। ਇਸ ਤੋਂ ਇਲਾਵਾ ਨਿਯਮਾਂ ਦੀ ਪਾਲਣਾ ਨਾ ਹੋਣ ‘ਤੇ ਵਿਭਾਗ ਕਾਰਵਾਈ ਕਰੇਗਾ।