ਸ੍ਰੀ ਹੇਮਕੁੰਟ ਸਾਹਿਬ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੀਆਂ ਪਹਾੜੀਆਂ ਵਿੱਚ ਸਥਿਤ ਦਸਮ ਗ੍ਰੰਥ ਦੇ ਅਨੁਯਾਈਆਂ ਲਈ ਇੱਕ ਪਵਿੱਤਰ ਅਸਥਾਨ ਹੈ। ਬਹੁਤ ਸਾਰੇ ਸਿੱਖ ਸ਼ਰਧਾਲੂ ਹਰ ਸਾਲ ਜੂਨ ਅਤੇ ਜੁਲਾਈ ਦੇ ਵਿਚਕਾਰ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਪਹੁੰਚਦੇ ਹਨ। ਹੇਮਕੁੰਟ ਨਾਮ ਸੰਸਕ੍ਰਿਤ ਦੇ ਸ਼ਬਦਾਂ ਤੋਂ ਆਇਆ ਹੈ ਜਿਸਦਾ ਅਰਥ ਹੈ ਬਰਫ਼ ਅਤੇ ਕਟੋਰਾ ਅਤੇ ਇਸਦਾ ਜ਼ਿਕਰ ਦਸਮ ਗ੍ਰੰਥ ਵਿੱਚ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਇਹ ਮੰਨਿਆ ਜਾਂਦਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਪਿਛਲੇ ਜਨਮ ‘ਚ ਇਸ ਸਥਾਨ ‘ਤੇ ਤਪੱਸਿਆ ਕੀਤੀ ਸੀ। ਇਸ ਸਾਲ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ 25 ਮਈ ਨੂੰ ਸ਼ੁਰੂ ਹੋਵੇਗੀ ਅਤੇ ਖੇਤਰ ਦੇ ਬਰਫ਼ ਨਾਲ ਢੱਕਣ ਤੋਂ ਪਹਿਲਾਂ ਅਕਤੂਬਰ ਤੱਕ ਕੁਝ ਮਹੀਨਿਆਂ ਤੱਕ ਚੱਲੇਗੀ।
ਸ਼੍ਰੀ ਹੇਮਕੁੰਟ ਸਾਹਿਬ ਵਿਖੇ ਐਨੀ ਜ਼ਿਆਦਾ ਬਰਫ਼ ਪੈਂਦੀ ਹੈ ਕਿ ਕਰੀਬ 8-10 ਫੁੱਟ ਮੋਟੀ ਚਾਦਰ ਬਣ ਜਾਂਦੀ ਹੈ। ਇਸ ਤੋਂ ਇਲਾਵਾ ਇਸ ਦੀ ਸੇਵਾ ਸਿੱਖ ਰੈਂਜੀਮੈਂਟ ਦੇ ਜਵਾਨਾਂ ਵੱਲੋਂ ਕੀਤੀ ਜਾਂਦੀ ਹੈ। ਜ਼ਿਕਰਯੋਗ, ਸੈਲਾਨੀਆਂ ਨੂੰ ਗੋਬਿੰਦ ਘਾਟ ਦੀ ਪੈਦਲ ਯਾਤਰਾ ਕਰਨੀ ਚਾਹੀਦੀ ਹੈ। ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਇੱਥੇ ਮੱਥਾ ਟੇਕਣ ਆਉਂਦੇ ਹਨ।