ਮੰਦਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਨੂੰ ਰਾਜਨੀਤੀ ਤੋਂ ਦੂਰ ਰੱਖੋ: ਸਚਿਨ ਪਾਇਲਟ

ਸਾਬਕਾ ਕੇਂਦਰੀ ਮੰਤਰੀ ਸਚਿਨ ਪਾਇਲਟ ਨੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਬਹਾਦਰ, ਮਿਹਨਤੀ ਅਤੇ ਇਮਾਨਦਾਰ ਹੋਣ ਦੀ ਪ੍ਰਸ਼ੰਸਾ ਕੀਤੀ। ਸਚਿਨ ਪਾਇਲਟ ਰਾਜਾਸਾਂਸੀ ਦੇ ਭਿੰਡੀ ਸੈਦਾਂ ‘ਚ ਕੀਤੀ ਗਈ ਰੈਲੀ ਦੌਰਾਨ ਸੰਬੋਧਨ ਕਰ ਰਹੇ ਸਨ। ਅੰਮ੍ਰਿਤਸਰ ਦੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੇ ਸਮਰਪਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ BJP ‘ਤੇ ਤਿੱਖੀ ਪ੍ਰਤਿਕ੍ਰਿਆ ਦਿੰਦੀਆਂ ਕਿਹਾ ਕਿ ਮੰਦਰਾਂ, ਗੁਰਦੁਆਰਿਆਂ, ਮਸਜਿਦਾਂ ਅਤੇ ਚਰਚਾਂ ਨੂੰ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਲਈ BJP ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਕਾਂਗਰਸ ਚੁਣੀ ਜਾਂਦੀ ਹੈ ਤਾਂ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਕੁਝ ਸਕੀਮਾਂ ਨੂੰ ਖ਼ਤਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਚਾਰ ਕਰਨ ਕਿ ਕਿਹੜੀ ਪਾਰਟੀ ਅਸਲ ‘ਚ ਉਨ੍ਹਾਂ ਦੇ ਹਿੱਤਾਂ ਦੀ ਨੁਮਾਇੰਦਗੀ ਕਰਦੀ ਹੈ ਅਤੇ ਆਉਣ ਵਾਲੀਆਂ ਚੋਣਾਂ ‘ਚ ਕਾਂਗਰਸ ਨੂੰ ਵੋਟ ਪਾਉਣ।

 

 

Leave a Reply

Your email address will not be published. Required fields are marked *