ਤਾਪਮਾਨ ‘ਚ ਮਾਮੂਲੀ ਗਿਰਾਵਟ ਨੇ ਪੰਜਾਬ ‘ਚ ਔਸਤਨ 1.4 ਡਿਗਰੀ ਦੀ ਗਿਰਾਵਟ ਨਾਲ ਤਿੱਖੀ ਗਰਮੀ ਤੋਂ ਰਾਹਤ ਦਿੱਤੀ ਹੈ। ਬਠਿੰਡਾ ‘ਚ ਵੀ ਇਸੇ ਤਰ੍ਹਾਂ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਪੰਜਾਬ ਲਈ ਆਰੇਂਜ ਐਲਰਟ ਜਾਰੀ ਕੀਤਾ ਹੈ। ਹਾਲਾਂਕਿ, ਇਹ ਭਵਿੱਖਬਾਣੀ ਕੀਤੀ ਜਾ ਰਹੀ ਹੈ ਕਿ ਇਸ ਮਹੀਨੇ ਸਭ ਤੋਂ ਵੱਧ ਤਾਪਮਾਨ ਦਾ ਰਿਕਾਰਡ ਨਹੀਂ ਟੁੱਟੇਗਾ।
ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ‘ਚ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ‘ਚ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, SAS ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ‘ਚ ਯੈਲੋ ਐਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ ਵੀਰਵਾਰ ਨੂੰ ਤਾਪਮਾਨ 42 ਡਿਗਰੀ ਤੱਕ ਪਹੁੰਚ ਗਿਆ ਅਤੇ ਅੱਜ 44 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਕੱਲ੍ਹ ਜਲੰਧਰ ਸ਼ਹਿਰ ਦਾ ਤਾਪਮਾਨ 41.2 ਡਿਗਰੀ ਸੀ ਤੇ ਅੱਜ 44 ਡਿਗਰੀ ਦੇ ਆਸ-ਪਾਸ ਪਹੁੰਚਣ ਦਾ ਅਨੁਮਾਨ ਹੈ। ਇਸ ਤੋਂ ਪਹਿਲਾਂ ਕੱਲ੍ਹ ਲੁਧਿਆਣਾ ਦਾ ਤਾਪਮਾਨ 41.6 ਡਿਗਰੀ ਰਿਹਾ। ਅੱਜ ਵੱਧ ਤੋਂ ਵੱਧ 43 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।