ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਥੀਆਂ ਨੂੰ ਛੁੱਟੀਆਂ ਕਰ ਦਿੱਤੀਆਂ ਹਨ ਤੇ 11ਵੀਂ ਅਤੇ 12ਵੀਂ ਜਮਾਤ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਦੱਸਵੀਂ ਤੱਕ ਦੇ ਸਾਰੇ ਅਧਿਆਪਕਾਂ ਦੀ ਵੀ ਛੁੱਟੀ ਰਹੇਗੀ।
ਪੰਜਾਬ ਦੇ ਸਾਰੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ। CM ਭਗਵੰਤ ਮਾਨ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ।
ਇਸ ਤੋਂ ਇਲਾਵਾ ਚੰਡੀਗੜ੍ਹ ‘ਚ ਪੈ ਰਹੀ ਕੜਾਕੇ ਦੀ ਸਰਦੀ ਅਤੇ ਧੁੰਦ ਦੇ ਮੱਦੇਨਜ਼ਰ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲਿਆ ਹੈ। ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਵਧਦੀ ਠੰਡ ਕਾਰਨ ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ, ਜਦਕਿ ਪਹਿਲਾਂ ਸਕੂਲ 8 ਜਨਵਰੀ ਤੋਂ ਖੁੱਲ੍ਹਣੇ ਸਨ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਤੱਕ ਦਾ ਸਮਾਂ ਸਵੇਰੇ 9:30 ਤੋਂ 3 ਵਜੇ ਤੱਕ ਹੋਵੇਗਾ।