ECI ਨੇ ਪੰਜਾਬ ‘ਚ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ‘ਚ ਭਾਰਤੀ ਚੋਣ ਕਮਿਸ਼ਨ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀਆਂ ਦਾ ਮੁਲਾਂਕਣ ਕੀਤਾ। ਇਸ ਮੌਕੇ ਵਿਸ਼ੇਸ਼ ਨਿਗਰਾਨ B.R. ਬਾਲਾਕ੍ਰਿਸ਼ਨਨ, ਚੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ, ਏ.ਡੀ.ਜੀ.ਪੀ.-ਕਮ-ਰਾਜ ਪੁਲਿਸ ਨੋਡਲ ਅਫ਼ਸਰ M.F. ਫਾਰੂਕੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।।

ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਜ਼ਿਲ੍ਹਿਆਂ ‘ਚ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਗੈਰ-ਕਾਨੂੰਨੀ ਵਸਤੂਆਂ ਜਿਵੇਂ ਕਿ ਨਕਦੀ, ਅਲਕੋਹਲ, ਨਸ਼ੀਲੇ ਪਦਾਰਥਾਂ ਅਤੇ ਦੂਜੇ ਰਾਜਾਂ ਤੋਂ ਸਮਾਨ ਦੀ ਤਸਕਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਅੰਤਰਰਾਸ਼ਟਰੀ ਸਰਹੱਦਾਂ ਨੇੜੇ ਡਰੋਨ ਗਤੀਵਿਧੀ ‘ਤੇ ਨਜ਼ਰ ਰੱਖਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਚੋਣ ਕਮਿਸ਼ਨ ਦੀ ਟੀਮ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਸਾਰੀਆਂ ਪਾਰਟੀਆਂ ਨੂੰ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਗਰਮੀ ਦੇ ਮੌਸਮ ਦੇ ਬਾਵਜੂਦ ਵੋਟਰਾਂ ਦੀ ਸ਼ਮੂਲੀਅਤ ਨੂੰ ਹੁਲਾਰਾ ਦੇਣ ਲਈ ਚੋਣਾਂ ਵਾਲੇ ਦਿਨ ਵੋਟਰਾਂ ਨੂੰ ਪੱਖੇ, ਕੂਲਰ, ਸ਼ੈਲਟਰ ਅਤੇ ਰਿਫਰੈਸ਼ਮੈਂਟ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਇਸ ਤੋਂ ਇਲਾਵਾ ਟੀਮ ਨੇ 70% ਤੋਂ ਵੱਧ ਵੋਟਿੰਗ ਪ੍ਰਾਪਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵੋਟਰਾਂ ਲਈ ਸ਼ਾਂਤੀਪੂਰਨ ਵੋਟਿੰਗ ਅਨੁਭਵ ਦੀ ਗਰੰਟੀ ਦਿੱਤੀ ਜਾਵੇ। ਸਿਬਿਨ ਸੀ ਨੇ ਟੀਮ ਨਾਲ ਵਾਅਦਾ ਕੀਤਾ ਕਿ ਉਹ 1 ਜੂਨ ਨੂੰ ਨਿਰਵਿਘਨ ਅਤੇ ਇਮਾਨਦਾਰੀ ਨਾਲ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣਗੇ।

 

Leave a Reply

Your email address will not be published. Required fields are marked *