ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਆਏ ਢਾਈ ਸਾਲ ਹੋ ਗਏ ਹਨ ਪਰ ਵਿਕਾਸ ਦੇ ਕੰਮ ਠੱਪ ਪਏ ਹਨ। ਇਸ ਦੇ ਨਾਲ ਹੀ ਤਰੱਕੀ ਨਾ ਹੋਣ ਕਾਰਨ ਲੋਕ ਨਿਰਾਸ਼ ਹੋ ਕੇ ਕਾਂਗਰਸ ਪਾਰਟੀ ਵੱਲ ਮੁੜ ਰਹੇ ਹਨ। ਜ਼ਿਕਰਯੋਗ, ਰੈਲੀ ਦੌਰਾਨ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਬਦਲਾਅ ਦੀ ਲੋੜ ’ਤੇ ਜ਼ੋਰ ਦਿੱਤਾ।
ਔਜਲਾ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ। ਇਸ ਰੈਲੀ ‘ਚ ਪਾਰਟੀ ਦੇ ਹੋਰ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਲੋਕਾਂ ਨੂੰ ਕਾਂਗਰਸ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਅੰਮ੍ਰਿਤਸਰ ਦੇ ਬਜ਼ਾਰਾਂ ‘ਚ ਵੀ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੁਹਿੰਮ ਦੀ ਅਗਵਾਈ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੀਤੀ।