ਪੰਜਾਬ ‘ਚ 1 ਅਤੇ 2 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ, ਆਵੇਗੀ ਤਾਪਮਾਨ ‘ਚ ਕਮੀ

ਪੰਜਾਬ ‘ਚ ਬੁੱਧਵਾਰ ਰਾਤ ਨੂੰ ਸੂਬੇ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਪੈਣ ਨਾਲ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇੱਕ ਸਰਗਰਮ ਪੱਛਮੀ ਗੜਬੜੀ ਦੇ ਕਾਰਨ 1 ਅਤੇ 2 ਜੂਨ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ।

ਜ਼ਿਕਰਯੋਗ, ਪੰਜਾਬ ਦੇ 17 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਲੁਧਿਆਣਾ, ਮੋਗਾ, ਕਪੂਰਥਲਾ, ਜਲੰਧਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਬਠਿੰਡਾ, ਬਰਨਾਲਾ, SAS ਨਗਰ,ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਤੇ ਪਟਿਆਲਾ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਬਾਕੀ 6 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਦਿਨਾਂ ‘ਚ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸ ਕਾਰਨ 31 ਮਈ ਤੋਂ ਪੰਜਾਬ ਦੇ ਕੁਝ ਹਿੱਸਿਆਂ ‘ਚ ਮੀਂਹ ਅਤੇ ਬੱਦਲ ਛਾਏ ਰਹਿਣਗੇ। ਇਸ ਨਾਲ ਤਾਪਮਾਨ ਵਿੱਚ ਮਾਮੂਲੀ ਕਮੀ ਆਵੇਗੀ।

 

Leave a Reply

Your email address will not be published. Required fields are marked *