ਡਾ. ਮਨਮੋਹਨ ਸਿੰਘ ਨੇ PM ਮੋਦੀ ‘ਤੇ ਨਫ਼ਰਤ ਭਰੇ ਭਾਸ਼ਣਾਂ ਨਾਲ PM ਦਫ਼ਤਰ ਦੀ ਸ਼ਾਨ ਨੂੰ ਘਟਾਉਣ ਦਾ ਲਗਾਇਆ ਦੋਸ਼

ਸਾਬਕਾ PM ਅਤੇ ਸੀਨੀਅਰ ਕਾਂਗਰਸੀ ਆਗੂ ਡਾ: ਮਨਮੋਹਨ ਸਿੰਘ ਨੇ PM ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਭਾਸ਼ਾ ਦੀ ਆਲੋਚਨਾ ਕਰਦੇ ਹੋਏ 2024 ਦੀਆਂ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਤੋਂ ਪਹਿਲਾਂ ਵੋਟਰਾਂ ਨੂੰ ਵਿਸ਼ੇਸ਼ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਾਨਾਸ਼ਾਹੀ ਸ਼ਾਸਨ ਨੂੰ ਵੋਟਾਂ ਪਾ ਕੇ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਕਰਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਮੋਦੀ ਦੇ ਫੁੱਟ ਪਾਊ ਭਾਸ਼ਣਾਂ ਅਤੇ ਉਨ੍ਹਾਂ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਅਹੁਦੇ ਦੇ ਘਟਦੇ ਮਾਣ ‘ਤੇ ਚਿੰਤਾ ਪ੍ਰਗਟਾਈ।ਮਨਮੋਹਨ ਸਿੰਘ ਨੇ ਵਿਰੋਧੀ ਧਿਰ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਅਤੇ ਉਨ੍ਹਾਂ ਬਾਰੇ ਗਲਤ ਬਿਆਨ ਦੇਣ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ ਕੀਤੀ। ਉਨ੍ਹਾਂ BJP ਸਰਕਾਰ ‘ਤੇ ਪੰਜਾਬ ਅਤੇ ਇਸ ਦੇ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਦੋਸ਼ ਵੀ ਲਾਇਆ।

ਸਿੰਘ ਨੇ ਕਿਸਾਨਾਂ ਦੀ ਆਮਦਨ ਸੁਧਾਰਨ ‘ਚ ਮੋਦੀ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕੀਤਾ ਅਤੇ ਉਨ੍ਹਾਂ ਦੀਆਂ ਆਰਥਿਕ ਨੀਤੀਆਂ, ਜਿਵੇਂ ਕਿ ਨੋਟਬੰਦੀ, GST ਅਤੇ ਕੋਰੋਨਾ ਕਾਰਨ ਲੌਕਡਾਊਨ ਦੇ ਫੈਸਲੇ ਦੇ ਆਲੋਚਨਾ ਕੀਤੀ। ਉਨ੍ਹਾਂ ਨੇ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਸਮੇਤ ਕਾਂਗਰਸ ਪਾਰਟੀ ਦੇ ਚੋਣ ਵਾਅਦਿਆਂ ‘ਤੇ ਜ਼ੋਰ ਦਿੱਤਾ। ਸਿੰਘ ਨੇ BJP ਅਤੇ ਕਾਂਗਰਸ-ਯੂਪੀਏ ਸਰਕਾਰਾਂ ਦਰਮਿਆਨ GDP ਵਿਕਾਸ ਦਰ ‘ਚ ਅੰਤਰ ਵੱਲ ਇਸ਼ਾਰਾ ਕੀਤਾ।

 

Leave a Reply

Your email address will not be published. Required fields are marked *