ਭਲਕੇ CM ਕੇਜਰੀਵਾਲ ਨੂੰ ਕਰਨਾ ਹੋਵੇਗਾ ਆਤਮ ਸਮਰਪਣ, 5 ਜੂਨ ਨੂੰ ਆਵੇਗਾ ਅੰਤਰਿਮ ਜ਼ਮਾਨਤ ‘ਤੇ ਫੈਸਲਾ

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਰੌਸ ਐਵੇਨਿਊ ਕੋਰਟ ‘ਚ ਸੁਣਵਾਈ ਪੂਰੀ ਹੋ ਗਈ ਹੈ, ਜਿਸ ‘ਚ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ ਗਿਆ ਹੈ। ਇਸ ਤੋਂ ਬਾਅਦ ਕੇਜਰੀਵਾਲ ਨੂੰ ਭਲਕੇ ਆਤਮ ਸਮਰਪਣ ਕਰਨਾ ਹੋਵੇਗਾ। ED ਨੇ ਪਹਿਲਾਂ ਆਪਣਾ ਜਵਾਬ ਦਾਖਲ ਕੀਤਾ ਸੀ। ਸੁਣਵਾਈ ਦੌਰਾਨ ਕੇਜਰੀਵਾਲ ਦੇ ਵਕੀਲ ਐੱਨ ਹਰੀਹਰਨ ਅਤੇ ਐੱਸ ਜੀ ਤੁਸ਼ਾਰ ਮਹਿਤਾ ਮੌਜੂਦ ਸਨ।

ਕੇਜਰੀਵਾਲ ਨੇ ਸਮਰਪਣ ਦੀ ਸਮਾਂ ਸੀਮਾ ਤੋਂ ਸਿਰਫ਼ 3 ਦਿਨ ਪਹਿਲਾਂ ਜ਼ਮਾਨਤ ਲਈ ਦਾਇਰ ਕੀਤੀ, ਈਡੀ ਨੇ ਜ਼ਮਾਨਤ ਦਾ ਵਿਰੋਧ ਕੀਤਾ। ASG ਰਾਜੂ ਨੇ ਕਿਹਾ ਕਿ ਕੇਜਰੀਵਾਲ ਨੂੰ ਸਿਰਫ ਚੋਣ ਪ੍ਰਚਾਰ ਦੇ ਉਦੇਸ਼ਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ।

SG ਤੁਸ਼ਾਰ ਮਹਿਤਾ ਨੇ ਕੇਜਰੀਵਾਲ ‘ਤੇ ਮੈਡੀਕਲ ਟੈਸਟ ਕਰਵਾਉਣ ਦੀ ਬਜਾਏ ਰੈਲੀਆਂ ਵਿਚ ਹਿੱਸਾ ਲੈਣ ਦਾ ਹਵਾਲਾ ਦਿੰਦੇ ਹੋਏ ਅਦਾਲਤ ਨੂੰ ਗੁੰਮਰਾਹ ਕਰਨ ਅਤੇ ਆਪਣੀ ਸਿਹਤ ਦੀ ਸਥਿਤੀ ਬਾਰੇ ਸੱਚ ਨਾ ਹੋਣ ਦਾ ਦੋਸ਼ ਲਗਾਇਆ। ਮਹਿਤਾ ਨੇ ਜ਼ੋਰ ਦੇ ਕੇ ਕਿਹਾ ਕਿ ਅਦਾਲਤ ਸੁਪਰੀਮ ਕੋਰਟ ਦੇ ਫੈਸਲੇ ਨੂੰ ਸੋਧ ਨਹੀਂ ਸਕਦੀ।

 

Leave a Reply

Your email address will not be published. Required fields are marked *