ਪੰਜਾਬ ਦੀ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਬਾਅਦ ਦੁਪਹਿਰ 2 ਵਜੇ ਤੱਕ ਨਤੀਜੇ ਆਉਣ ਦੀ ਉਮੀਦ ਹੈ। ਇਸ ਹਲਕੇ ਅੰਦਰ ਕੁੱਲ 9 ਵਿਧਾਨ ਸਭਾ ਸੀਟਾਂ ਹਨ। ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ 4 ਰਾਊਂਡ ਦੀ ਗਿਣਤੀ ਤੋਂ ਬਾਅਦ 60823 ਵੋਟਾਂ ਨਾਲ ਅੱਗੇ ਹਨ।
ਇਸ ਦੇ ਨਾਲ ਹੀ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ 57963 ਵੋਟਾਂ ਲੈ ਕੇ ਦੂਜੇ ਨੰਬਰ ‘ਤੇ ਹਨ, ਜਦਕਿ BJP ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕ੍ਰਮਵਾਰ 42260 ਅਤੇ 22130 ਵੋਟਾਂ ਮਿਲੀਆਂ ਹਨ। ਬਸਪਾ ਉਮੀਦਵਾਰ ਨੇ 18023 ਵੋਟਾਂ ਹਾਸਲ ਕੀਤੀਆਂ। ਇਸ ਸੀਟ ‘ਤੇ ਮੁੱਖ ਮੁਕਾਬਲਾ ‘ਆਪ’ ਅਤੇ ਕਾਂਗਰਸ ਦੇ ਉਮੀਦਵਾਰਾਂ ਵਿਚਾਲੇ ਹੈ।
ਪਹਿਲਾਂ ਤਾਂ ਕਾਂਗਰਸ ਅੱਗੇ ਸੀ ਪਰ ਹੁਣ ‘ਆਪ’ ਉਮੀਦਵਾਰ ਅੱਗੇ ਹੈ। ਹਰੇਕ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ‘ਚ ਤਿੰਨ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ‘ਚ ਮੁਲਾਜ਼ਮਾਂ ਨੂੰ ਵੋਟਾਂ ਦੀ ਗਿਣਤੀ ਲਈ ਨਿਯੁਕਤ ਕੀਤਾ ਗਿਆ ਹੈ। ਸ਼ਾਂਤਮਈ ਢੰਗ ਨਾਲ ਗਿਣਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ 2400 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।