ਫਰੀਦਕੋਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਖਾਲਸਾ ਰਹੇ ਜੇਤੂ

ਫਰੀਦਕੋਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ 292186 ਵੋਟਾਂ ਨਾਲ ਜੇਤੂ ਰਹੇ। AAP ਦੇ ਕਰਮਜੀਤ ਅਨਮੋਲ ਨੂੰ 223351 ਵੋਟਾਂ, ਅਕਾਲੀ ਦਲ ਦੇ ਰਾਜਵਿੰਦਰ ਸਿੰਘ ਨੂੰ 135328 ਵੋਟਾਂ, ਕਾਂਗਰਸ ਦੀ ਅਮਰਜੀਤ ਕੌਰ ਸਾਹੋਕੇ 157754 ਵੋਟਾਂ ਨਾਲ ਅਤੇ ਭਾਜਪਾ ਦੇ ਹੰਸਰਾਜ ਹੰਸ ਨੂੰ 122360 ਵੋਟਾਂ ਮਿਲੀਆਂ ਹਣ।

ਜ਼ਿਕਰਯੋਗ, ਸਰਬਜੀਤ ਸਿੰਘ ਖਾਲਸਾ ਨੇ ਆਪਣੀ ਜਿੱਤ ‘ਤੇ ਲੋਕਾਂ ਦੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਜਵਾਬਦੇਹ ਬਣਾਉਣ ਦਾ ਅਹਿਦ ਲਿਆ। ਇਸ ਸੀਟ ‘ਚ ਫਰੀਦਕੋਟ, ਕੋਟਕਪੂਰਾ, ਜੈਤੋ, ਮੋਗਾ, ਨਿਹਾਲ ਸਿੰਘ ਵਾਲਾ, ਬਾਘਾਪੁਰਾਣਾ, ਗਿੱਦੜਬਾਹਾ, ਰਾਮਪੁਰਾ ਫੂਲ ਅਤੇ ਧਰਮਕੋਟ ਵਿਧਾਨ ਸਭਾ ਸੀਟਾਂ ਸ਼ਾਮਲ ਹਨ।

ਇਸ ਤੋਂ ਇਲਾਵਾ ਗਿਣਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫਰੀਦਕੋਟ ਅਤੇ ਮੋਗਾ ਵਿੱਚ 300 ਕਰਮਚਾਰੀਆਂ ਅਤੇ 300 ਸੁਰੱਖਿਆ ਕਰਮਚਾਰੀਆਂ ਨਾਲ ਦੋ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਚੋਣ ਵਿੱਚ 28 ਉਮੀਦਵਾਰ ਸਨ ਅਤੇ 64 ਫੀਸਦੀ ਵੋਟਿੰਗ ਦਰਜ ਕੀਤੀ ਗਈ।

 

Leave a Reply

Your email address will not be published. Required fields are marked *