ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਦੇ ਨਾਲ ਹੀ ਅੱਜ ਭਾਜਪਾ ਅਤੇ ਕਾਂਗਰਸ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਜ਼ਿਕਰਯੋਗ, ਰੁਝਾਨ ਦਰਸਾਉਂਦੇ ਹਨ ਕਿ NDA ਨੂੰ ਬਹੁਮਤ ਮਿਲਣ ਦੀ ਸੰਭਾਵਨਾ ਹੈ ਅਤੇ I.N.D.I.A 250 ਸੀਟਾਂ ‘ਤੇ ਅੱਗੇ ਹੈ।
ਇਸ ਦੇ ਨਾਲ ਹੀ ਐਗਜ਼ਿਟ ਪੋਲ ਨੇ ਮੋਦੀ ਸਰਕਾਰ ਦੀ ਵਾਪਸੀ ਦੀ ਭਵਿੱਖਬਾਣੀ ਕੀਤੀ ਹੈ। ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਇੱਕ ਪ੍ਰੈਸ ਕਾਨਫਰੰਸ ਕਰਨਗੇ ਅਤੇ ਭਲਕੇ I.N.D.I.A ਗਠਜੋੜ ਦੇ ਆਗੂਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਬਿਹਾਰ ਦੇ CM ਅਤੇ ਹਿੰਦੁਸਤਾਨੀ ਅਵਾਮ ਮੋਰਚਾ ਦੇ ਮੁਖੀ ਜੀਤਨ ਰਾਮ ਮਾਂਝੀ ਨੇ ਆਪਣੀ ਸੀਟ ਵੱਡੇ ਫਰਕ ਨਾਲ ਜਿੱਤ ਲਈ ਹੈ।
ਇਸ ਤੋਂ ਇਲਾਵਾ ਭਾਜਪਾ ਦੀ ਉਮੀਦਵਾਰ ਕੰਗਨਾ ਰਣੌਤ ਵੀ ਜੇਤੂ ਰਹੀ ਹੈ। ਦਿਗਵਿਜੇ ਸਿੰਘ ਆਪਣੀ ਸੀਟ ‘ਤੇ ਪਿੱਛੇ ਚੱਲ ਰਹੇ ਹਨ, ਜਿਸ ਕਾਰਨ ਉਨ੍ਹਾਂ ਨੇ ਹੁਣ ਚੋਣ ਨਾ ਲੜਨ ਦਾ ਫੈਸਲਾ ਲਿਆ ਹੈ। ਕੇਰਲ ਵਿੱਚ ਭਾਜਪਾ ਨੇ ਸੁਰੇਸ਼ ਗੋਪੀ ਦੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਹੈ।