ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਤੀਜੀ ਵਾਰ ਅੰਮ੍ਰਿਤਸਰ ਲੋਕ ਸਭਾ ਸੀਟ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਆਪਣੀ ਜਿੱਤ ਤੋਂ ਬਾਅਦ, ਉਨਾਂ ਨੇ ਧੰਨਵਾਦ ਕਰਨ ਲਈ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਅੱਜ ਸਵੇਰੇ ਉਨ੍ਹਾਂ ਨੇ ਸ਼੍ਰੀ ਦੁਰਗਯਨ ਤੀਰਥ ਅਤੇ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕ ਕੇ ਦਿਨ ਦੀ ਸ਼ੁਰੂਆਤ ਕੀਤੀ।
ਇਸ ਦੇ ਨਾਲ ਹੀ ਉਨਾਂ ਆਪਣੇ ਦਫਤਰ ਵਿਖੇ ਸਮਰਥਕਾਂ ਨਾਲ ਮੁਲਾਕਾਤ ਕੀਤੀ। ਲੋਕ ਉਨਾਂ ਨੂੰ ਵਧਾਈ ਦੇ ਰਹੇ ਹਨ ਅਤੇ ਉਨਾਂ ਦੀ ਮਿਹਨਤ ਅਤੇ ਨਿਮਰਤਾ ਦੀ ਪ੍ਰਸ਼ੰਸਾ ਕਰ ਰਹੇ ਹਨ। ਜ਼ਿਕਰਯੋਗ, ਔਜਲਾ ਨੇ ਅੰਮ੍ਰਿਤਸਰ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦੀ ਵਫ਼ਾਦਾਰੀ ਨਾਲ ਸੇਵਾ ਕਰਦੇ ਰਹਿਣ ਦਾ ਵਾਅਦਾ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਜਿੱਤ ‘ਚ ਸੱਚ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਲੋਕ ਸਭਾ ਵਿੱਚ ਅੰਮ੍ਰਿਤਸਰ ਦੀ ਪ੍ਰਭਾਵਸ਼ਾਲੀ ਨੁਮਾਇੰਦਗੀ ਕਰਨ ਦਾ ਵਾਅਦਾ ਕੀਤਾ। ਔਜਲਾ ਦਾ ਇੱਕ ਸਾਫ਼ ਸੁਥਰੇ ਅਤੇ ਇਮਾਨਦਾਰ ਆਗੂ ਵਜੋਂ ਸਾਖ ਬਰਕਰਾਰ ਹੈ ਅਤੇ ਉਹ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ।