ਅੰਮ੍ਰਿਤਸਰ ਤੋਂ ਤੀਜੀ ਵਾਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਨੇ ਦਿੱਲੀ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਜਨਰਲ ਸਕੱਤਰ ਕੇਸੀ ਵੇਣੂ ਗੋਪਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਅਤੇ ਉਨ੍ਹਾਂ ਪਾਰਟੀ ਵੱਲੋਂ ਉਹਨਾਂ ਉਪਰ ਦਿਖਾਏ ਭਰੋਸੇ ਲਈ ਧੰਨਵਾਦ ਵੀ ਕੀਤਾ।
ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਦੇਸ਼ ਭਰ ‘ਚ ਕਾਂਗਰਸ ਪਾਰਟੀ ਦੀ ਸਫ਼ਲ ਕਾਰਗੁਜ਼ਾਰੀ ਅਤੇ ਅੰਮ੍ਰਿਤਸਰ ‘ਚ ਲੰਬਿਤ ਪਏ ਪ੍ਰਾਜੈਕਟਾਂ ਨੂੰ ਪੂਰਾ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਔਜਲਾ ਨੇ ਵੀ ਸੀਨੀਅਰ ਆਗੂਆਂ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਅਤੇ ਕਾਂਗਰਸ ਲੀਡਰਸ਼ਿਪ ਦੀ ਅਗਵਾਈ ‘ਚ ਲੋਕਾਂ ਦੀ ਸੇਵਾ ਕਰਦੇ ਰਹਿਣ ਦੀ ਵਚਨਬੱਧਤਾ ਪ੍ਰਗਟਾਈ।
ਜ਼ਿਕਰਯੋਗ, ਦੇਸ਼ ਦੇ ਬਦਲਦੇ ਹਾਲਾਤਾਂ ‘ਤੇ ਕਾਂਗਰਸ ਹਮੇਸ਼ਾ ਹੀ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਦੀ ਰਹੀ ਹੈ ਅਤੇ ਭਵਿੱਖ ‘ਚ ਵੀ ਕਰਦੀ ਰਹੇਗੀ। ਇਸ ਤੋਂ ਇਲਾਵਾ ਉਨ੍ਹਾਂ ਆਪਣੀ ਕਾਮਯਾਬੀ ਦਾ ਸਿਹਰਾ ਲੋਕਾਂ ਦੇ ਸਹਿਯੋਗ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਹੌਸਲੇ ਨੂੰ ਦਿੱਤਾ।