ਨਿਹੰਗ ਸਿੰਘਾਂ ਦੀ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਆਗੂ ਬਾਬਾ ਬਲਬੀਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਮੁਲਾਕਾਤ ਕਰਕੇ ਮੌਜੂਦਾ ਧਾਰਮਿਕ-ਰਾਜਨੀਤਿਕ ਅਤੇ ਸਮਾਜਿਕ ਮੁੱਦਿਆਂ ‘ਤੇ ਚਰਚਾ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਸਿਆਸੀ ਆਗੂਆਂ ਨੂੰ ਜਨਤਾ ਦੀ ਭਲਾਈ ਨੂੰ ਪਹਿਲ ਦੇਣ ਅਤੇ ਸਮਾਜ ਨੂੰ ਧਰਮ ਦੀ ਸੇਧ ਨਾਲ ਲੈ ਕੇ ਚੱਲਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸਰਕਾਰ ਨੂੰ ਲੋਕਾਂ ਦੀਆਂ ਮੰਗਾਂ ਦਾ ਹੱਲ ਕਰਨ, ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਪੰਜਾਬ ਪ੍ਰਤੀ ਅਗਾਂਹਵਧੂ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ ਹੈ। ਇਸ ਮੀਟਿੰਗ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਾਬਾ ਬਲਬੀਰ ਸਿੰਘ ਦਾ ਸਨਮਾਨ ਕੀਤਾ।
ਇਸ ਤੋਂ ਇਲਾਵਾ ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੂੰ ਸਿਰਪਾਓ ਤੇ ਸ੍ਰੀ ਸਾਹਿਬ ਨਾਲ ਸਨਮਾਨਿਤ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਰੋਡੇ, ਹਰਦੇਵ ਸਿੰਘ, ਬਾਬਾ ਰਣਜੋਧ ਸਿੰਘ, ਬਾਬਾ ਸੁਖਦੇਵ ਸਿੰਘ ਸਮਾਣਾ, ਭਗਵਾਨ ਸਿੰਘ ਆਦਿ ਹਾਜ਼ਰ ਸਨ।