ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਨਸ਼ੀਲੇ ਪਦਾਰਥਾਂ, ਕਾਰਤੂਸ ਅਤੇ ਇੱਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਦੇ ਖਿਲਾਫ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਮੁਹਿੰਮ ਦੌਰਾਨ ਮਿਲੀ ਹੈ।
ਜ਼ਿਕਰਯੋਗ, CI ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 7.5 ਕਿਲੋਗ੍ਰਾਮ ਹੈਰੋਇਨ, 16 ਜਿੰਦਾ ਕਾਰਤੂਸ ਅਤੇ 1 ਮੋਟਰਸਾਈਕਲ ਬਰਾਮਦ ਕੀਤਾ। DGP ਪੰਜਾਬ ਗੌਰਵ ਯਾਦਵ ਨੇ ਖੁਲਾਸਾ ਕੀਤਾ ਹੈ ਕਿ ਡਰੱਗ ਸਮੱਗਲਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਪਾਕਿਸਤਾਨ ਵਿੱਚ ਨਸ਼ੇ ਦੀ ਸਪਲਾਈ ਕੀਤੀ ਜਾ ਰਹੀ ਸੀ।
ਗ੍ਰਿਫਤਾਰ ਕੀਤੇ ਵਿਅਕਤੀਆਂ ਖਿਲਾਫ NDPS ਐਕਟ ਅਤੇ ਅਸਲਾ ਐਕਟ ਤਹਿਤ SSOC ਅੰਮ੍ਰਿਤਸਰ ਵਿਖੇ FIR ਜਾਂਚ ‘ਚ ਸਥਾਨਕ ਅਤੇ ਸਰਹੱਦ ਤੋਂ ਪਾਰ ਦੂਜੇ ਵਿਅਕਤੀਆਂ ਨਾਲ ਉਨ੍ਹਾਂ ਦੇ ਸਬੰਧਾਂ ਦਾ ਖੁਲਾਸਾ ਹੋਵੇਗਾ। DGP ਯਾਦਵ ਨੇ ਕਿਹਾ ਕਿ ਉਹ CM ਮਾਨ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਮਰਪਿਤ ਹਨ।