ਪੰਜਾਬ ‘ਚ ਤਾਪਮਾਨ 47 ਡਿਗਰੀ ਤੋਂ ਪਾਰ, ਅੱਤ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ

ਪੰਜਾਬ ਵਿੱਚ ਇਸ ਸਮੇਂ ਮੀਂਹ ਨਾ ਪੈਣ ਕਾਰਨ ਲੋਕ ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਲਈ ਯੈਲੋ ਅਤੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜ਼ਿਕਰਯੋਗ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 42 ਡਿਗਰੀ ਤੋਂ ਵੱਧ ਗਿਆ ਹੈ।

ਇਸ ਤੋਂ ਇਲਾਵਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 47.5 ਡਿਗਰੀ ਦਰਜ ਕੀਤਾ ਗਿਆ। ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਬਿਜਲੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਧਰ, ਗਰਮੀ ਕਾਰਨ ਫਲਾਂ ਅਤੇ ਸਬਜ਼ੀਆਂ ਦੇ ਭਾਅ ਵੀ ਵਧ ਗਏ ਹਨ।

 

Leave a Reply

Your email address will not be published. Required fields are marked *