ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਨਾਂ ਨੇ ਪੰਜਾਬ ਰਾਜ ਵਿੱਚ ਹਾਲ ਹੀ ਦੀਆਂ ਘਟਨਾਵਾਂ ਅਤੇ ਚੱਲ ਰਹੀਆਂ ਗਤੀਵਿਧੀਆਂ ਬਾਰੇ ਚਰਚਾ ਕੀਤੀ।
ਇਸ ਦੇ ਨਾਲ ਹੀ ਬਨਵਾਰੀ ਲਾਲ ਪੁਰੋਹਿਤ ਨੇ ਨਾ ਸਿਰਫ਼ ਪੰਜਾਬ ਦੀ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ ਸਗੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੰਜਾਬ ਦਾ ਦੌਰਾ ਕਰਨ ਅਤੇ ਸੂਬੇ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਦੌਲਤ ਨੂੰ ਦੇਖਣ ਲਈ ਸੱਦਾ ਵੀ ਦਿੱਤਾ।
ਇਸ ਤੋਂ ਇਲਾਵਾ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਲੋਕਾਂ ਦੀ ਸੁਚੱਜੀ ਪਰਾਹੁਣਚਾਰੀ ਦਾ ਵੀ ਜ਼ਿਕਰ ਕਰਦਿਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਨਿੱਘ ਅਤੇ ਦਿਆਲਤਾ ਨਾਲ ਸਵਾਗਤ ਕੀਤਾ ਜਾਵੇਗਾ।