ਚੋਣਾਂ ਤੋਂ ਬਾਅਦ, ਪੰਜਾਬ ਦੇ DGP ਗੌਰਵ ਯਾਦਵ ਨੇ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅੱਤਵਾਦ ਵਿਰੁੱਧ ਯਤਨਾਂ ਬਾਰੇ ਵਿਚਾਰ ਵਟਾਂਦਰੇ ਲਈ SHOs ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਅਪਰਾਧੀਆਂ ਨੂੰ ਕਿਵੇਂ ਨਜਿੱਠਣਾ ਹੈ, ਇਸ ਬਾਰੇ ਰਣਨੀਤੀ ਤਿਆਰ ਕੀਤੀ ਗਈ।
ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ‘ਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ। ਇਹ ਮੀਟਿੰਗ ਪੰਜਾਬ ਦੇ CM ਮਾਨ ਅਤੇ DGP ਯਾਦਵ ਦਰਮਿਆਨ ਹੋਈ ਗੱਲਬਾਤ ਤੋਂ ਬਾਅਦ ਹੋਈ, ਜਿੱਥੇ ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਹੱਲ ਕਰਨ ਬਾਰੇ ਗੱਲ ਕੀਤੀ।
CM ਲੋਕਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਨੂੰ ਤਰਜੀਹ ਦੇਣ ਲਈ ਪੁਲਿਸ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। DGP ਯਾਦਵ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ‘ਚ ਰਹਿਣ ਦੇ ਨਿਰਦੇਸ਼ ਨੂੰ ਲਾਗੂ ਕਰਨ ਤੋਂ ਬਾਅਦ, ਪੁਲਿਸ ਨੇ 30,000 ਵਿਅਕਤੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ।
ਇਸ ਤੋਂ ਇਲਾਵਾ ਜਿਹੜੇ ਦਫ਼ਤਰ ਨਹੀਂ ਪਹੁੰਚ ਸਕਦੇ। ਉਨ੍ਹਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਇੱਕ ਪੋਰਟਲ ਬਣਾਇਆ ਗਿਆ ਹੈ। ਜਿਸ ਵਿੱਚ ਉਹ ਆਪਣੇ ਵਿਚਾਰ ਪ੍ਰਗਟ ਕਰ ਸਕਦਾ ਹੈ। ਇਸ ਦੇ ਲਈ ਤੁਸੀਂ pgd.punjabpolice.gov.in ‘ਤੇ ਲਾਗਇਨ ਕਰ ਸਕਦੇ ਹੋ।