ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਜਿਸ ਨੂੰ ਰੱਬ ਦਾ ਘਰ ਕਿਹਾ ਜਾਂਦਾ ਹੈ), ਹਰਿਮੰਦਰ ਸਾਹਿਬ ਸਿੱਖਾਂ ਦੀ ਧਾਰਮਿਕ ਧਰਤੀ ਹੈ ਜੋ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਸ਼ੋਭਤ ਹੈ। ਸਿੱਖਾਂ ਦਾ ਸਭ ਤੋਂ ਪਵਿੱਤਰ ਤੀਰਥ ਸਥਾਨ ਹਰਿਮੰਦਰ ਸਾਹਿਬ ਆਪਣੀ ਸੋਨੇ ਦੀ ਇਮਾਰਤ ਕਾਰਨ ਪ੍ਰਸਿੱਧ ਹੈ। ਸ੍ਰੀ ਹਰਿਮੰਦਰ ਸਾਹਿਬ ਨੇ ਅੱਜ ਇੱਕ ਹੋਰ ਵਿਸ਼ਵ ਕਾਇਮ ਕੀਤਾ ਹੈ।
ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਅੱਜ ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆ ਦੇ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਪਵਿੱਤਰ ਅਸਥਾਨ ਦੇ ਸਤਿਕਾਰ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਪੰਕਜ ਖਟਵਾਨੀ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸਤਿਕਾਰ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ।
ਇਹ ਮਹਾਨ ਅਸਥਾਨ ਪੂਰੀ ਦੁਨੀਆ ਦੇ ਸ਼ਰਧਾਲੂਆਂ ਲਈ ਬੇਹੱਦ ਸ਼ਰਧਾ ਦਾ ਪ੍ਰਤੀਕ ਹੈ ਅਤੇ ਲੱਖਾਂ ਸੰਗਤਾਂ ਦੀ ਆਮਦ ਦੇ ਬਾਵਜੂਦ ਪ੍ਰਬੰਧਕਾਂ ਵੱਲੋਂ ਬੇਹਤਰੀਨ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਹਰ ਰੋਜ਼ ਇੱਕ ਲੱਖ ਤੋਂ ਵੱਧ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਪਹੁੰਚਦੇ ਹਨ। ਉਨ੍ਹਾਂ ਨੇ ਦੱਸਿਆ ਕਿ ਸਾਲ 2020 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੂੰ PM ਮੋਦੀ ਵੱਲੋ ਵਿਸ਼ਵ ਦੀ ਸਭ ਤੋਂ ਵੱਡੀ ਰਸੋਈ ਦਾ ਰਿਕਾਰਡ ਦਿੱਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਨੇ ਆ ਕੇ ਦੇਖਿਆ ਤੇ ਉਨ੍ਹਾਂ ਨੇ ਕਿਹਾ ਕਿ ਗਰਮੀ ਹੋਵੇ ਜਾਂ ਸਰਦੀ, ਰਾਤ ਦੇ 2 ਵਜੇ ਜਾਂ 4 ਵਜੇ ਹੋਣ ਹਰ ਸਮੇਂ ਇੱਥੇ ਸੰਗਤ ਨੂੰ ਲੰਗਰ ਵਰਤਾਇਆ ਜਾਂਦਾ ਹੈ।
ਇਸ ਤੋਂ ਇਲਾਵਾ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਅਸਥਾਨ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਕਾਰਨ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ‘ਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਵੀ ਮੌਜੂਦ ਸਨ।