ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੀ ਇੱਕ ਡਿਸਪੈਂਸਰੀ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ 10,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ, ਇਹ ਗ੍ਰਿਫਤਾਰੀ ਲੁਧਿਆਣਾ ਸ਼ਹਿਰ ਦੇ ਇੱਕ ਵਸਨੀਕ ਵੱਲੋਂ CM ਦੀ ਭ੍ਰਿਸ਼ਟਾਚਾਰ ਵਿਰੋਧੀ ਹੌਟਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸ ਦੇ ਦੋਸਤ ਦੀ ਪਤਨੀ ਨੂੰ ਈ.ਐਸ.ਆਈ.ਸੀ. ਤੋਂ ਪੈਨਸ਼ਨ ਨਹੀਂ ਮਿਲੀ ਅਤੇ ਲੁਧਿਆਣਾ ਦੇ ਬ੍ਰਾਂਚ ਮੈਨੇਜਰ ਨੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਦੇ ਨਾਲ ਹੀ ਜਾਂਚ ਕਰਨ ‘ਤੇ ਇਹ ਪਾਇਆ ਗਿਆ ਕਿ ਸ਼ਿਕਾਇਤਕਰਤਾ ਅਤੇ ਦੋਸ਼ੀ ਦਰਮਿਆਨ ਹੋਈ ਗੱਲਬਾਤ ਦੇ ਜ਼ੁਬਾਨੀ ਸਬੂਤ ਅਤੇ ਰਿਕਾਰਡਿੰਗ ਦੇ ਆਧਾਰ ‘ਤੇ ਦੋਸ਼ ਸਹੀ ਸਨ। ਮੁਲਜ਼ਮ ਖ਼ਿਲਾਫ਼ ਲੁਧਿਆਣਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।