ਪਾਕਿਸਤਾਨ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਾਲਾਨਾ ਸਮਾਗਮ ‘ਚ ਸ਼ਾਮਲ ਹੋਣ ਲਈ ਭਾਰਤ ਦੇ 509 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਹੈ। ਜ਼ਿਕਰਯੋਗ, 21-30 ਜੂਨ 2022 ਤੱਕ ਹੋਣ ਵਾਲੇ ਸਮਾਗਮ ਲਈ ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਸਨ।
ਇਸ ਦੇ ਨਾਲ ਹੀ ਯਾਤਰਾ ਦੌਰਾਨ ਸ਼ਰਧਾਲੂ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ। ਇਹ ਤੀਰਥ ਯਾਤਰਾ 21 ਜੂਨ ਤੋਂ 30 ਜੂਨ ਤੱਕ ਹੋਵੇਗੀ, ਪਾਕਿਸਤਾਨ ਵੱਲੋਂ ਪਹਿਲਾਂ ਹੀ 509 ਵੀਜ਼ੇ ਮਨਜ਼ੂਰ ਕੀਤੇ ਜਾ ਚੁੱਕੇ ਹਨ।
ਇਸ ਤੋਂ ਇਲਾਵਾ ਕੁਝ ਯਾਤਰੀਆਂ ਨੂੰ ਵੱਖ-ਵੱਖ ਕਾਰਨਾਂ ਕਰਕੇ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਜਥਾ ਲਾਹੌਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਦੇ ਦਰਸ਼ਨ ਵੀ ਕਰੇਗਾ ਅਤੇ 30 ਜੂਨ ਨੂੰ ਅਟਾਰੀ ਸਰਹੱਦ ਰਾਹੀਂ ਵਾਪਸ ਪਰਤੇਗਾ।