ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਬਾਰੇ ਅਹਿਮ ਬਿਆਨ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ ਜਿੱਤ ਕੇ ਸਾਂਸਦ ਬਣ ਗਏ ਸਨ, ਪਰ ਇਸ ਗੱਲ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਜੇਲ੍ਹ ਤੋਂ ਰਿਹਾਅ ਹੋਣਗੇ ਜਾਂ ਨਹੀਂ।
ਜ਼ਿਕਰਯੋਗ, ਬਿੱਟੂ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨਾਲ ਉਨ੍ਹਾਂ ਦੇ ਅਗਲੇ ਕਦਮਾਂ ਬਾਰੇ ਗੱਲਬਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਨਾਲ ਸਬੰਧਤ ਕੋਈ ਵੀ ਮਸਲਾ ਕੇਂਦਰ ਵਿਚ ਹੱਲ ਕੀਤਾ ਜਾਵੇਗਾ ਅਤੇ ਉਹ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪਹਿਲ ਦੇਣਗੇ। ਬਿੱਟੂ ਨੇ ਇਹ ਟਿੱਪਣੀਆਂ ਇੱਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਕੀਤੀਆਂ।