ਪੰਜਾਬ ‘ਚ ਬੁੱਧਵਾਰ ਸ਼ਾਮ ਨੂੰ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਕਈ ਜ਼ਿਲ੍ਹਿਆਂ ‘ਚ ਰਾਤ ਭਰ ਮੀਂਹ ਪੈਂਦਾ ਰਿਹਾ, ਜਿਸ ‘ਚ ਪਠਾਨਕੋਟ ‘ਚ 9.5 ਮਿਲੀਮੀਟਰ ਅਤੇ ਅੰਮ੍ਰਿਤਸਰ ‘ਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪੰਜਾਬ ‘ਚ ਵੀਰਵਾਰ ਨੂੰ ਤੇਜ਼ ਹਵਾਵਾਂ, ਤੂਫਾਨ ਅਤੇ ਹੋਰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ, ਕਈ ਜ਼ਿਲਿਆਂ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੱਲ੍ਹ ਸ਼ਾਮ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਪਟਿਆਲਾ, SAS ਨਗਰ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, SBS ਨਗਰ ਅਤੇ ਹੁਸ਼ਿਆਰਪੁਰ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਅਤੇ ਮੀਂਹ ਪਿਆ।
ਇਸ ਤੋਂ ਇਲਾਵਾ ਨਤੀਜੇ ਵਜੋਂ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜ਼ਿਕਰਯੋਗ, ਅੱਜ ਤੋਂ ਬਾਅਦ ਸ਼ੁੱਕਰਵਾਰ ਤੋਂ ਪੰਜਾਬ ‘ਚ ਹਾਲਾਤ ਆਮ ਵਾਂਗ ਹੋ ਜਾਣਗੇ। ਮੀਂਹ ਕਾਰਨ ਤਾਪਮਾਨ ਵੀ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।