ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਅੰਮ੍ਰਿਤਸਰ ਦੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਲਈ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਇਹ ਸ਼ਿਕਾਇਤ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਦਰਜ ਕਰਵਾਈ ਸੀ, ਜਿਸ ਕਾਰਨ ਅਰਚਨਾ ਖ਼ਿਲਾਫ਼ ਧਾਰਾ 295-ਏ ਤਹਿਤ FIR ਦਰਜ ਕੀਤੀ ਗਈ ਸੀ।
ਜ਼ਿਕਰਯੋਗ, ਗੁਜਰਾਤ ਦੀ ਪ੍ਰਭਾਵਕ ਅਰਚਨਾ ਮਕਵਾਨਾ ਨੇ ਸੋਸ਼ਲ ਮੀਡੀਆ ‘ਤੇ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਦੇ ਹੋਏ ਖੁਦ ਦੀਆਂ ਫੋਟੋਆਂ ਪੋਸਟ ਕਰਕੇ ਵਿਵਾਦ ਪੈਦਾ ਕਰ ਦਿੱਤਾ। ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਗਈਆਂ, ਜਿਸ ‘ਤੇ SGPC ਵੱਲੋਂ ਸਖ਼ਤ ਇਤਰਾਜ਼ ਕੀਤਾ ਗਿਆ। ਇਸ ਤੋਂ ਇਲਾਵਾ ਅਰਚਨਾ ਨੇ ਗੁਜਰਾਤ ਸਰਕਾਰ ਨੂੰ ਸੁਰੱਖਿਆ ਦੀ ਅਪੀਲ ਕੀਤੀ ਤੇ ਕੁਝ ਹੀ ਸਮੇਂ ਬਾਅਦ ਉਸ ਨੂੰ ਗੁਜਰਾਤ ਪੁਲਿਸ ਨੇ ਸੁਰੱਖਿਆ ਵੀ ਦੇ ਦਿੱਤੀ।