ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਉਸ ਸਮੇਂ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਜਦੋਂ ਕਿਸਾਨਾਂ ਦੇ ਪ੍ਰਦਰਸ਼ਨ ਮੌਕੇ 100 ਦੇ ਕਰੀਬ ਨੌਜਵਾਨਾਂ ਨੇ ਰਸਤਾ ਖੋਲ੍ਹਣ ਦੀ ਮੰਗ ਕੀਤੀ। ਜ਼ਿਕਰਯੋਗ, ਕਿਸਾਨਾਂ ਦਾ ਮੰਨਣਾ ਹੈ ਕਿ ਇਹ ਹਮਲਾ BJP ਨੇਤਾਵਾਂ ਅਤੇ ‘ਆਪ’ ਦੇ ਸਥਾਨਕ ਵਿਧਾਇਕਾਂ ਦੇ ਸਾਥੀਆਂ ਵੱਲੋਂ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਲਈ ਕੀਤਾ ਗਿਆ ਸੀ।
ਬਾਰਡਰ ‘ਤੇ ਆਏ ਵਿਅਕਤੀ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਹੋਣ ਦਾ ਦਾਅਵਾ ਕਰਦੇ ਹਨ। ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ਤੋਂ ਦੋਪਹੀਆ ਵਾਹਨਾਂ ਨੂੰ ਲੰਘਣ ਦੇਣ ਦੀ ਮੰਗ ਕੀਤੀ ਗਈ ਸੀ ਪਰ ਕਿਸਾਨ ਆਗੂਆਂ ਨੇ ਅਜੇ ਤੱਕ ਇਸ ਬੇਨਤੀ ‘ਤੇ ਕੋਈ ਹੁੰਗਾਰਾ ਨਹੀਂ ਭਰਿਆ ਹੈ। ਜਿਸ ਕਾਰਨ ਅੱਜ ਪਿੰਡਾਂ ਦੇ ਵਸਨੀਕ ਅਤੇ ਵਪਾਰੀ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਇਕੱਠੇ ਹੋਏ ਹਨ।