ਪੰਜਾਬ ਸਰਕਾਰ ਵੱਲੋਂ ਸਰਚ ਅਪ੍ਰੇਸ਼ਨਾਂ ਅਤੇ ਗ੍ਰਿਫਤਾਰੀਆਂ ਦੇ ਨਾਲ ਨਸ਼ਿਆਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜ਼ਿਕਰਯੋਗ, ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (NDPS) ਐਕਟ ਨਾਲ ਸਬੰਧਤ ਮਾਮਲਿਆਂ ਵਿੱਚ ਅਹਿਮ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਸ ਦੇ ਨਾਲ ਹੀ NDPS ਐਕਟ ਦੇ ਤਹਿਤ ਸੰਭਾਵੀ ਕੁਰਕੀ ਲਈ ਦੋਸ਼ੀ ਵਿਅਕਤੀਆਂ ਦੀ ਜਾਇਦਾਦ ਬਾਰੇ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰਕਾਰ ਦਾ ਉਦੇਸ਼ ਡਰੱਗ ਡੀਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨਾ ਅਤੇ ਉਨ੍ਹਾਂ ਨੂੰ ਵਿੱਤੀ ਤੌਰ ‘ਤੇ ਬਰਬਾਦ ਕਰਨਾ ਹੈ।