ਪੰਜਾਬ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਨੋਟਿਸ ਜਾਰੀ ਕੀਤਾ ਹੈ। ਮਕਵਾਨਾ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਕੇ ਸ਼੍ਰੋਮਣੀ ਕਮੇਟੀ ਨੂੰ FIR ਵਾਪਸ ਲੈਣ ਦੀ ਬੇਨਤੀ ਕੀਤੀ ਹੈ, ਨਹੀਂ ਤਾਂ ਫੇਰ ਉਨ੍ਹਾਂ ਦੀ ਕਾਨੂੰਨੀ ਟੀਮ ਕਾਰਵਾਈ ਕਰੇਗੀ।
ਅਰਚਨਾ ਮਕਵਾਨਾ ਨੂੰ ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ 295-ਏ ਤਹਿਤ ਦਰਜ ਕੀਤੇ ਗਏ ਕੇਸ ਦਾ ਜਵਾਬ ਦੇਣ ਲਈ 30 ਜੂਨ ਨੂੰ ਅੰਮ੍ਰਿਤਸਰ ਪੁਲਿਸ ਸਟੇਸ਼ਨ ਈ-ਡਵੀਜ਼ਨ ਵਿਖੇ ਪੇਸ਼ ਹੋਣ ਦਾ ਨੋਟਿਸ ਮਿਲਿਆ ਹੈ। ਜ਼ਿਕਰਯੋਗ, ਮਕਵਾਣਾ ਨੇ ਮੁਆਫੀ ਮੰਗ ਲਈ ਹੈ ਅਤੇ ਹੁਣ ਉਹ ਕਮੇਟੀ ਨਾਲ ਕਾਨੂੰਨੀ ਵਿਵਾਦ ਵਿੱਚ ਉਲਝਣ ਲਈ ਤਿਆਰ ਹਨ।
ਇਸ ਦੇ ਨਾਲ ਹੀ ਅਰਚਨਾ ਨੇ ਕਿਹਾ ਕਿ ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ, 21 ਜੂਨ ਨੂੰ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਸਮੇਂ ਹਜ਼ਾਰਾਂ ਸਿੱਖ ਮੌਜੂਦ ਸਨ। ਇਕ ਸਰਦਾਰ ਜੀ ਫੋਟੋਆਂ ਖਿੱਚ ਰਹੇ ਸੀ ਤੇ ਮੈਂ ਵੀ ਫੋਟੋ ਖਿੱਚਣ ਦਾ ਫੈਸਲਾ ਕੀਤਾ, ਕਿਉਂਕਿ ਉਨ੍ਹਾਂ ਨੂੰ ਕਿਸੇ ਨੇ ਨਹੀਂ ਰੋਕਿਆ।
ਇਸ ਤੋਂ ਇਲਾਵਾ ਉਸ ਨੇ ਕਿਹਾ ਕਿ ਮੇਰੀ ਫੋਟੋ ਨਕਾਰਾਤਮਕ ਤਰੀਕੇ ਨਾਲ ਵਾਇਰਲ ਹੋ ਗਈ ਅਤੇ SGPC ਨੇ ਮੇਰੇ ਖਿਲਾਫ ਬੇਬੁਨਿਆਦ FIR ਕੀਤੀ। ਮੇਰਾ ਮੰਨਣਾ ਹੈ ਕਿ ਮੈਂ ਕੁਝ ਗਲਤ ਨਹੀਂ ਕੀਤਾ ਅਤੇ ਮੇਰੇ ਇਰਾਦੇ ਬੁਰੇ ਨਹੀਂ ਸਨ।