ਪਾਕਿਸਤਾਨ ‘ਚ ਨਸ਼ਾ ਤਸਕਰ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਹੈਰੋਇਨ ਸੁੱਟਣ ਲਈ ਡਰੋਨ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਜ਼ਿਕਰਯੋਗ ਬਾਰਡਰ ਸੁਰੱਖਿਆ ਫੋਰਸ (BSF) ਦੇ ਜਵਾਨਾਂ ਵੱਲੋਂ ਜ਼ੀਰੋ ਲਾਈਨ ‘ਤੇ ਤਨਦੇਹੀ ਨਾਲ ਕੰਮ ਕਰਦੇ ਹੋਏ ਉਨ੍ਹਾਂ ਦੇ ਮਨਸੂਬਿਆਂ ਨੂੰ ਰੋਕਿਆ ਜਾ ਰਿਹਾ ਹੈ।
ਇਸ ਦੇ ਨਾਲ ਹੀ BSF ਨੇ ਦੋ ਵੱਖ-ਵੱਖ ਆਪਰੇਸ਼ਨ ‘ਚ ਨਸ਼ੀਲੇ ਪਦਾਰਥਾਂ ਦੀ ਸੂਚਨਾ ਮਿਲਣ ਅਤੇ ਡਰੋਨ ਗਤੀਵਿਧੀ ਨੂੰ ਦੇਖਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਹਾਵਾ ਅਤੇ ਕੱਕੜ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਮਹਾਵਾ ਤੋਂ 560 ਗ੍ਰਾਮ ਹੈਰੋਇਨ ਖੇਪ ਅਤੇ ਕੱਕੜ ਪਿੰਡ ਤੋਂ 5.57 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ।
ਇਸ ਤੋਂ ਇਲਾਵਾ ਬਾਰਡਰ ਸੁਰੱਖਿਆ ਫੋਰਸ (BSF) ਦਾ ਮੰਨਣਾ ਹੈ ਕਿ ਇਹ ਦੋਨੋਂ ਖੇਪਾਂ ਪਾਕਿਸਤਾਨ ਤੋਂ ਡਰੋਨ ਦੁਆਰਾ ਸੁੱਟੇ ਗਏ ਸਨ। ਉਨ੍ਹਾਂ ਲਿਖਿਆ ਹੈ ਕਿ ਬਾਰਡਰ ਸੁਰੱਖਿਆ ਫੋਰਸ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਦੇ ਲਈ ਦ੍ਰਿੜਤਾ ਅਤੇ ਆਪਣੀ ਵਚਨਬੱਧਤਾ ਦਰਸਾਉਂਦੀ ਹੈ।