ਸ਼੍ਰੀ ਦਰਬਾਰ ਸਾਹਿਬ ਵਿਖੇ ਯੋਗਾ ਗਰਲ ਅਰਚਨਾ ਮਕਵਾਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਪਣੀ ਨਵੀਂ ਤਸਵੀਰ ਸਾਂਝੀ ਕੀਤੀ ਜਿਸ ‘ਚ ਗੁਲਾਬੀ ਸਲਵਾਰ ਕਮੀਜ਼ ਪਾ ਕੇ ਖੜੀ ਹੋਈ ਦਿਖਾਈ ਦੇ ਰਹੀ ਹੈ। ਉਹ ਪੋਸਟ ‘ਚ ਗੁਰੂਘਰ ਲਈ ਆਪਣੇ ਪਿਆਰ ਦਾ ਪ੍ਰਗਟਾਵਾ ਕਰਦੀ ਹੈ, ਉਸ ਦੀਆਂ ਅਸੀਸਾਂ ਲਈ ਪਰਮਾਤਮਾ ਦਾ ਧੰਨਵਾਦ ਕਰਦੀ ਹੈ।
ਜ਼ਿਕਰਯੋਗ, ਉਸ ਨੇ ਕਿਹਾ ਕਿ ਉਸ ਨੂੰ ਕੁਝ ਤਸਵੀਰਾਂ ਸਾਂਝੀਆਂ ਨਾ ਕਰਨ ਲਈ ਕਿਹਾ ਗਿਆ ਸੀ, ਪਰ ਕਿਉਂਕਿ ਉਸ ਦੇ ਇਰਾਦਿਆਂ ‘ਤੇ ਸ਼ੱਕ ਕੀਤਾ ਜਾ ਰਿਹਾ ਹੈ, ਉਸ ਨੇ ਉਨ੍ਹਾਂ ਨੂੰ ਸਾਂਝਾ ਕਰਨ ਦਾ ਫੈਸਲਾ ਕੀਤਾ ਹੈ। ਵਾਹਿਗੁਰੂ ਜੀ ਤੁਸੀਂ ਸੱਚ ਜਾਣਦੇ ਹੋ… ਇਨਸਾਫ ਕਰੋ। ਅਰਚਨਾ ਨੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ‘ਚ ਉਹ ਪਾਣੀ ਦੀ ਬਾਲਟੀ ਭਰ ਕੇ ਗੁਰੂ ਘਰ ਵਿਚ ਸੇਵਾ ਕਰਦੀ ਨਜ਼ਰ ਆ ਰਹੀ।
ਇਕ ਤਸਵੀਰ ਗੁਰੂ ਘਰ ਦੇ ਪ੍ਰਸਾਦੇ ਦੀ ਸ਼ੇਅਰ ਕੀਤੀ ਹੈ ਜਿਸ ‘ਚ ਉਸ ਨੇ ਲਿਖਿਆ ਹੈ ਕਿ 20 ਜੂਨ ਨੂੰ ਮੈਂ ਸਵੇਰੇ 8.19 ਪ੍ਰਸਾਦਾ ਛਕਿਆ ਸੀ। ਉਸਨੇ 21 ਜੂਨ ਨੂੰ ਗੁਰੂ ਘਰ ਵਿਖੇ ਕੜਾਹ ਪ੍ਰਸ਼ਾਦ ਦੇ ਦੇਗ ਦੀ ਇੱਕ ਫੋਟੋ ਸਾਂਝੀ ਕੀਤੀ, ਜਿੱਥੇ ਉਹ ਇੱਕ ਥਾਲੀ ‘ਚ ਪ੍ਰਸ਼ਾਦ ਫੜੀ ਹੋਈ ਦਿਖਾਈ ਦੇ ਰਹੀ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੀਆਂ ਕਈ ਫੋਟੋਆਂ ਵੀ ਸਾਂਝੀਆਂ ਕੀਤੀਆਂ ਅਤੇ ਇਸ ਦੀ ਸਫ਼ਲਤਾ ਲਈ ਗੁਰੂ ਘਰ ਨੂੰ 2100 ਰੁਪਏ ਦਾਨ ਕੀਤੇ।