ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (BJP) ਨੂੰ ਉਸ ਸਮੇਂ ਕਰਾਰਾ ਝੱਟਕਾ ਲੱਗਾ ਜਦੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਪੰਜਾਬ ਦੇ CM ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ (AAP) ‘ਚ ਸ਼ਾਮਲ ਹੋ ਗਏ।
ਜ਼ਿਕਰਯੋਗ ਭਾਟੀਆ, ਜੋ ਕਿ ਸ਼ੀਤਲ ਅੰਗੁਰਾਲ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਜ਼ਦੀਕੀ ਸਨ। ਪੱਛਮੀ ਹਲਕੇ ‘ਚ ਉਸ ਦਾ ਮਹੱਤਵਪੂਰਨ ਵੋਟ ਬੈਂਕ ਸੀ। ਚੋਣਾਂ ਤੋਂ ਸਿਰਫ਼ 10 ਦਿਨ ਪਹਿਲਾਂ ‘ਆਪ’ ‘ਚ ਜਾਣ ਦਾ ਭਾਜਪਾ ‘ਤੇ ਨਕਾਰਾਤਮਕ ਅਸਰ ਪੈ ਸਕਦਾ ਹੈ, ਕਿਉਂਕਿ ਉਸ ਨੇ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਆਪਣੇ ਉਮੀਦਵਾਰ ਲਈ ਪ੍ਰਚਾਰ ਕੀਤਾ ਸੀ।